ਮਨਜੀਤ ਸਿੰਘ ਜੀ.ਕੇ. ਦੀ ਹੋਈ ਘਰ ਵਾਪਸੀ, ਸੁਖਬੀਰ ਬਾਦਲ ਨੇ ਮੁੜ ਅਕਾਲੀ ਦਲ ‘ਚ ਕਰਵਾਇਆ ਸ਼ਾਮਿਲ

0
1358

ਦਿੱਲੀ, 25 ਦਸੰਬਰ| ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ ਪਾਰਟੀ’ ਦੇ ਮੁਖੀ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਐਤਵਾਰ ਨੂੰ ਦਿੱਲੀ ਪਹੁੰਚ ਗਏ ਸਨ। ਅਕਾਲੀ ਦਲ ਵਿਚ ਵਾਪਸੀ ਤੋਂ ਬਾਅਦ ਜੀਕੇ ਨੇ ਕਿਹਾ,”ਮੈਂ ਬਿਨਾਂ ਸ਼ਰਤ ਵਾਪਸੀ ਕਰ ਰਿਹਾ ਹਾਂ।

ਅੱਜ ਸਿੱਖਾਂ ਦੇ ਮਸਲਿਆਂ ‘ਤੇ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ। ਅਸੀਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ। ਕੌਮ ਦੇ ਹਿੱਤ ਸਾਡੇ ਲਈ ਸਭ ਤੋਂ ਉੱਪਰ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਿੱਖਾਂ ਦੇ ਮਾਮਲਿਆਂ ‘ਤੇ ਇਕਜੁੱਟ ਹੋਣ ਦੀ ਲੋੜ ਹੈ। ਜੀਕੇ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਇਕੱਠੇ ਹੋ ਕੇ ਲੜਾਂਗੇ।