ਮਨਕੀਰਤ ਔਲਖ ਦੇ ਦੋਸਤ ਐਡੀ ਧੁੱਗਾ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫਤਾਰ

0
6576

ਕੈਨੇਡਾ, 12 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬੀ ਸਿੰਗਰ ਮਨਕੀਰਤ ਔਲਖ ਦੇ ਦੋਸਤ ਐਡੀ ਧੁੱਗਾ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲਾ 1 ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵਿਅਕਤੀ ਪੰਜਾਬੀ ਦੱਸਿਆ ਜਾ ਰਿਹਾ ਹੈ। ਉਸ ਦਾ ਇਕ ਸਾਥੀ ਅਜੇ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। 2 ਹਮਲਾਵਰਾਂ ਨੇ ਕਾਰਵਾਈ ਨੂੰ ਅੰਜਾਮ ਦਿੱਤਾ ਸੀ।

ਕੱਲ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਖ਼ਬਰ ਆਈ ਸੀ, ਜਿਸ ਨੇ ਉਨ੍ਹਾਂ ਦੇ ਫੈਨਜ਼ ਨੂੰ ਚਿੰਤਾ ‘ਚ ਪਾ ਦਿੱਤਾ ਸੀ। ਦਰਅਸਲ ਉਨ੍ਹਾਂ ਦੇ ਦੋਸਤ ਐਡੀ ਧੁੱਗਾ ਦੇ ਕੈਨੇਡਾ ਸਥਿਤ ਸ਼ੋਅਰੂਮ ‘ਚ ਫਾਇਰਿੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਪੰਜਾਬੀ ਹੀ ਮੁੰਡੇ ਸਨ, ਜਿਨ੍ਹਾਂ ਨੇ ਐਡੀ ਦੇ ਸ਼ੋਅਰੂਮ ‘ਤੇ ਫਾਇਰਿੰਗ ਕੀਤੀ ਸੀ। ਗ੍ਰਿਫ਼ਤਾਰ ਕੀਤੇ ਨੌਜਵਾਨ ਦਾ ਨਾਂ ਤਨਮਨਜੋਤ ਗਿੱਲ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 23 ਸਾਲ ਹੈ।

ਦੱਸ ਦਈਏ ਕਿ ਕੈਨੇਡਾ ਦੇ ਬਰੈਂਪਟਨ ‘ਚ ਐਡੀ ਧੁੱਗਾ ਉਤੇ ਗੋਲੀਆਂ ਚਲਾਈਆਂ ਗਈਆਂ ਸਨ ਤੇ ਸ਼ੋਅਰੂਮ ਦੇ ਬਾਹਰ ਵੀ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ ਸਨ। ਕਾਫੀ ਸਮੇਂ ਤੋਂ ਬੰਬੀਹਾ ਗੈਂਗ ਦੇ ਨਿਸ਼ਾਨੇ ਉਤੇ ਮਨਕੀਰਤ ਔਲਖ ਹਨ।

ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਐਡੀ ਦੇ ਮਿਲੇਨੀਅਮ ਟਾਇਰ ਦੇ ਸ਼ੋਅਰੂਮ ਨੂੰ ਨਿਸ਼ਨਾ ਬਣਾਇਆ ਗਿਆ ਸੀ। ਐਡੀ ਧੁੱਗਾ ਮਨਕੀਰਤ ਔਲਖ ਦੇ ਕਰੀਬੀ ਹਨ। ਮਨਕੀਰਤ ਔਲਖ ਦੇ ਕਰੀਬੀ ਹੋਣ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)