ਕਰਤਾਰਪੁਰ/ਜਲੰਧਰ| ਜਲੰਧਰ ਦੇ ਕਰਤਾਰਪੁਰ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦਾ ਖਾਸ ਖਿਆਲ ਰੱਖ ਰਹੀ ਹੈ। ਉਨ੍ਹਾਂ ਲਈ ਸਰਕਾਰ ਵਲੋਂ ਨੌਕਰੀਆਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਅੱਜ ਜਲੰਧਰ ਤੋਂ ਖਾਲੀ ਹੋਈ ਐਮਪੀ ਦੀ ਸੀਟ ਨੂੰ ਲੈ ਕੇ ਕਾਂਗਰਸ ਤੋਂ ਆਪ ਵਿਚ ਆਏ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਪ੍ਰਚਾਰ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ।
ਇਸ ਮੌਕੇ ਉਨ੍ਹਾਂ ਜਲੰਧਰ ਉਪ ਚੋਣ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕਾਂ ਕੋਲ ਇਕ ਵਾਰ ਫਿਰ ਮੌਕਾ ਹੈ ਕਿ ਉਹ 10 ਮਈ ਨੂੰ ਆਮ ਆਦਮੀ ਪਾਰਟੀ ਦੇ ਝਾੜੂ ਨਾਲ ਸਫਾਈ ਕਰਨ ਤੇ ਆਪ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ।