ਮਾਨ ਦਾ ਅਕਾਲੀ ਦਲ ‘ਤੇ ਵੱਡਾ ਇਲਜ਼ਾਮ : ਕਿਹਾ- ਇਨ੍ਹਾਂ ਨੇ ਹੀ PU ਨੂੰ ਸੈਂਟਰਲ ਯੂਨੀਵਰਸਿਟੀ ਬਣਾਉਣ ਲਈ ਕੇਂਦਰ ਨੂੰ ਦਿੱਤੀ ਸੀ NOC

0
380

ਚੰਡੀਗੜ੍ਹ| ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇੱਕ ਹੋਰ ਅਹਿਮ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਸੈਕਟਰ-9 ਦੇ ਸਕੱਤਰੇਤ ਵਿੱਚ ਸ਼ੁਰੂ ਹੋਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਅਹਿਮ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ‘ਚ ਇਸ ਮਾਮਲੇ ਉਤੇ ਕੋਈ ਸਹਿਮਤੀ ਨਹੀਂ ਬਣੀ ਹੈ। ਮੁੱਖ ਮੰਤਰੀ ਨੇ ਮੀਟਿੰਗ ਪਿੱਛੋਂ ਲਾਈਵ ਹੁੰਦਿਆਂ ਕਿਹਾ ਕਿ ਇਸ ਉਨ੍ਹਾਂ ਨੇ ਇਸ ਮਾਮਲੇ ਉਤੇ ਕੋਰੀ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਤੇ ਹਰਿਆਣਾ ਨੇ ਆਪਣੀ ਮਰਜ਼ੀ ਨਾਲ ਪੀਯੂ ਵਿਚੋਂ ਹਿੱਸੇਦਾਰੀ ਛੱਡੀ ਸੀ।

ਆਪਣੀ ਗੱਲ ਨੂੰ ਅੱਗੇ ਰੱਖਦਿਆਂ ਮੁੱਖ ਮੰਤਰੀ ਮਾਨ ਨੇ ਅਕਾਲੀ ਦਲ ਨੂੰ ਵੀ ਲੰਮੇ ਹੱਥੀਂ ਲਿਆ। ਮਾਨ ਨੇ ਕਿਹਾ ਕਿ 2008 ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹੀ ਕੇਂਂਦਰ ਨੂੰ ਚਿੱਠੀ ਲਿਖੀ ਸੀ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਵਿਚ ਸਾਨੂੰ ਕੋਈ ਇਤਰਾਜ਼ ਨਹੀਂ।

ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ 2008 ਦੀ ਹੈ ਜਦੋਂ ਸ. ਮਨਮੋਹਨ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਸਨ। ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਹੈ। ਇਹ ਸਾਡੇ ਵਿਰਸੇ ਨੂੰ ਰੀਪ੍ਰਜ਼ੈਂਟ ਕਰਦੀ ਹੈ। ਪੰਜਾਬ ਇਸ ਵਿੱਚ ਕੋਈ ਤਬਦੀਲੀ ਬਰਦਾਸ਼ਤ ਨਹੀਂ ਕਰੇਗਾ। ਮਾਨ ਨੇ ਕਿਹਾ ਕਿ ਪੀਯੂ ਦਾ ਪੰਜਾਬ ਦੇ ਲੋਕਾਂ ਨਾਲ ਜਜ਼ਬਾਤੀ ਰਿਸ਼ਤਾ ਹੈ। ਇਹ ਰਾਜ ਦੀ ਵਿਰਾਸਤ ਦਾ ਪ੍ਰਤੀਕ ਹੈ।