ਸੁਨਾਮ| ਅੱਜ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੀ। ਇਸ ਮੌਕੇ ਸੁਨਾਮ ਪੁੱਜੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਿਆਸੀ ਵਿਰੋਧੀਆਂ ਉਤੇ ਤਵਾ ਲਾਉਣ ਤੋਂ ਵੀ ਮੁੱਖ ਮੰਤਰੀ ਪਿੱਛੇ ਨਹੀਂ ਹਟੇ।

ਉਨ੍ਹਾਂ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਮਨਪ੍ਰੀਤ ਉਤੇ ਪਰਚਾ ਦਰਜ ਹੋ ਗਿਆ ਹੈ, ਉਨ੍ਹਾਂ ਨੂੰ ਕਿਸੇ ਕੀਮਤ ਉਤੇ ਬਖਸ਼ਾਂਗੇ ਨਹੀਂ। ਮਾਨ ਨੇ ਕਿਹਾ ਕਿ ਸਾਰੀ ਕਾਂਗਰਸ ਹੀ ਭਾਜਪਾ ਵਿਚ ਸ਼ਾਮਲ ਹੋ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਤਾਂ ਪਾਰਟੀਆਂ ਬਦਲਣ ਦਾ ਰਿਕਾਰਡ ਹੀ ਬਣਾ ਦਿੱਤਾ। ਪਹਿਲਾਂ ਉਹ ਅਕਾਲੀ ਦਲ ਵਿਚ ਸਨ, ਫਿਰ ਕਾਂਗਰਸ ਵਿਚ ਚਲੇ ਗਏ ਤੇ ਹੁਣ ਭਾਜਪਾ ਵਿਚ। ਉਨ੍ਹਾਂ ਨੂੰ ਤਾਂ ਆਸਕਰ ਮਿਲਣਾ ਚਾਹੀਦਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ