ਮਾਨਸਾ : ਪਾਣੀ ਦੀ ਟੈਂਕੀ ‘ਚ ਵਾਲੀਬਾਲ ਕੱਢਣ ਗਿਆ 16 ਸਾਲ ਦਾ ਨੌਜਵਾਨ ਡੁੱਬਿਆ, ਮੌਤ

0
1131

ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਨਸਾ ਦੇ ਪਿੰਡ ਜੌੜਕੀਆਂ ਵਿਚ ਇਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੌੜਕੀਆਂ ਦਾ ਨੌਜਵਾਨ ਮਨਜਿੰਦਰ ਸਿੰਘ 16 ਸਾਲ ਪੁੱਤਰ ਅੰਮ੍ਰਿਤਪਾਲ ਸਿੰਘ ਵਾਟਰ ਵਰਕਸ ਦੇ ਗਰਾਊਂਡ ਵਿਚ ਵਾਲੀਬਾਲ ਖੇਡ ਰਿਹਾ ਸੀ।

ਇਸ ਦੌਰਾਨ ਵਾਲੀਬਾਲ ਪਾਣੀ ਦੀ ਟੈਂਕੀ ‘ਚ ਡਿੱਗ ਗਿਆ, ਜਿਸ ਨੂੰ ਕੱਢਣ ਸਮੇਂ ਮਨਜਿੰਦਰ ਸਿੰਘ ਪਾਣੀ ਵਿਚ ਡੁੱਬ ਗਿਆ ਤੇ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨੌਜਵਾਨਾਂ ਨੇ ਉਸ ਨੂੰ ਬਾਹਰ ਕੱਢਿਆ ਤੇ ਡਾਕਟਰਾਂ ਕੋਲ ਲਿਜਾਇਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ