ਮਾਨਸਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਚਕੇਰੀਆਂ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਜਸਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਚਕੇਰੀਆਂ ਨੇ ਤਕਰੀਬਨ 4 ਲੱਖ ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਦੇਣਾ ਸੀ, ਜਿਸ ਤੋਂ ਉਹ ਅਕਸਰ ਪਰੇਸ਼ਾਨ ਸੀ।
ਪਿਛਲੇ ਦਿਨੀਂ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਹੋਈ ਫ਼ਸਲ ਦੀ ਬਰਬਾਦੀ ਮੌਤ ਦਾ ਕਾਰਨ ਬਣ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਨਾਬਾਲਿਗ ਬੇਟੇ ਛੱਡ ਗਿਆ। ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਭੈਣੀ ਬਾਘਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਰਿਵਾਰ ਦਾ ਸਾਰਾ ਕਰਜ਼ਾ ਮਾਫ਼ ਕੀਤਾ ਜਾਵੇ ।