ਮਾਨਸਾ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਪਤੀ ਨੇ ਜਾਨ ਦੇ ਦਿੱਤੀ। ਇਸ ਮਾਮਲੇ ‘ਚ ਥਾਣਾ ਝੁਨੀਰ ਪੁਲਿਸ ਨੇ ਪਤਨੀ ਸਮੇਤ 3 ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੁਦਈ ਮੱਘਰ ਸਿੰਘ ਵਾਸੀ ਜਟਾਣਾ ਖੁਰਦ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਬਲਜਿੰਦਰ ਸਿੰਘ ਦੀ ਘਰ ਵਾਲੀ ਸੰਦੀਪ ਕੌਰ ਦੇ ਗੁਰਪ੍ਰੀਤ ਸਿੰਘ ਤੇ ਕੁਲਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਬਲਜਿੰਦਰ ਸਿੰਘ ਨੇ ਇਨ੍ਹਾਂ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਇਸ ’ਤੇ ਬਲਜਿੰਦਰ ਦੇ ਪਿਤਾ ਮੱਘਰ ਸਿੰਘ ਦੇ ਬਿਆਨਾਂ ’ਤੇ ਪਤਨੀ ਸੰਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਕੁਲਵੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।





































