ਮਾਨਸਾ| ਨਸ਼ੇ ਨਾਲ ਮੌਤਾਂ ਦੀ ਗਿਣਤੀ ਪੰਜਾਬ ਵਿਚ ਵੱਧਦੀ ਜਾ ਰਹੀ ਹੈ। ਹੁਣ ਮਾਨਸਾ ਜ਼ਿਲ੍ਹੇ ਵਿਚ ਇਕ ਨੌਜਵਾਨ ਦੀ ਚਿੱਟੇ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਸ਼ਮਸ਼ਾਮਘਾਟ ਵਿਚ ਬੈਠ ਕੇ ਹੀ ਚਿੱਟੇ ਦਾ ਨਸ਼ਾ ਕਰ ਰਿਹਾ ਸੀ। ਨੌਜਵਾਨ ਦੀ ਮੌਤ ਉਤੇ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਧਰਨਾ ਲਾ ਦਿੱਤਾ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਪਿੰਡ ਜੋਗੀ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਜੋਗਾ ਪੁਲਿਸ ਨੇ ਇਸ ਮਾਮਲੇ ਵਿਚ ਇਕ ਔਰਤ ਸਣੇ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਬਰਨਾਲਾ-ਮਾਨਸਾ ਰੋਡ ਉਤੇ ਲਾਸ਼ ਰੱਖਦਿਆਂ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਲਾਕੇ ਦੇ ਕੁਝ ਨੌਜਵਾਨ ਖੁੱਲ੍ਹੇਆਮ ਨਸ਼ਾ ਵੇਚਦੇ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮਾਜ ਸੇਵੀ ਜਗਸੀਰ ਸਿੰਘ ਸੀਰਾ, ਮਿੱਠੂ ਸਿੰਘ ਖਾਲਸਾ, ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਉਨ੍ਹਾਂ ਨੇ ਕਈ ਨਸ਼ਾ ਸਮੱਗਲਰਾਂ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਹੈ ਪਰ ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ।
ਦੂਜੇ ਪਾਸੇ ਥਾਣਾ ਜੋਗਾ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ਉਤੇ ਗੁਰਜੀਤ ਸਿੰਘ ਉਰਫ ਮਾਦੀ, ਸੁਖਚੈਨ ਸਿੰਘ ਤੋਂ ਇਲਾਵਾ ਮਨਜੀਤ ਕੌਰ ਤੇ ਘੁੱਕਾ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਡੀਐੱਸਪੀ ਸੰਜੀਵ ਗੋਇਲ ਨੇ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਖਿਲ਼ਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੀੜਤ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਦੂਜਾ ਵਿਆਹ ਰਵੀ ਕੁਮਾਰ ਵੀ ਨਾਲ ਹੋਇਆ। ਹੁਣ ਨਸ਼ੇ ਨੇ ਰਵੀ ਦੀ ਜਾਨ ਵੀ ਲੈ ਲਈ ਹੈ।
ਮਾਨਸਾ : ਸ਼ਮਸ਼ਾਨਘਾਟ ‘ਚ ਬੈਠ ਕੇ ਲਾ ਰਿਹਾ ਸੀ ਚਿੱਟੇ ਦਾ ਟੀਕਾ, ਮੌਤ ਹੋਣ ‘ਤੇ ਘਰਦਿਆਂ ਨੇ ਜਾਮ ਕਰ’ਤਾ ਰੋਡ
Related Post