ਮਾਨਸਾ | ਜ਼ਿਲੇ ਦੇ ਝੁਨੀਰ ਕਸਬੇ ‘ਚ ਹੋਏ ਹਾਦਸੇ ‘ਚ ਦਰਸ਼ਨ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ DMC ਲਿਜਾਇਆ ਗਿਆ, ਜਦੋਂ ਉਸ ਨੂੰ ਲੁਧਿਆਣਾ ਲਿਜਾਇਆ ਜਾ ਰਿਹਾ ਸੀ, ਉਦੋਂ ਝੁਨੀਰ ਥਾਣੇ ਦੇ ਪੁਲਿਸ ਕਰਮਚਾਰੀਆਂ ਨੇ ਨਾਕੇ ‘ਤੇ ਐਂਬੂਲੈਂਸ ਨੂੰ ਰੋਕਿਆ ਤੇ ਉਸ ਦੀ ਚਾਬੀ ਕੱਢ ਕੇ ਮਰੀਜ਼ ਨੂੰ ਪ੍ਰੇਸ਼ਾਨ ਕੀਤਾ।
ਮਰੀਜ਼ ਦੀ ਹਾਲਤ ਨਾਜ਼ੁਕ ਹੋਣ ਕਾਰਨ ਲੁਧਿਆਣਾ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਗੁੱਸੇ ‘ਚ ਆਏ ਰਿਸ਼ਤੇਦਾਰਾਂ ਨੇ ਲਾਸ਼ ਸੜਕ ‘ਤੇ ਰੱਖ ਕੇ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਆਰੋਪੀ ਪੁਲਿਸ ਕਰਮਚਾਰੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।
ਉਧਰ, ਥਾਣਾ ਝੁਨੀਰ ਦੇ ਮੁਖੀ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ‘ਤੇ ਕੁਝ ਕਰਮਚਾਰੀਆਂ ‘ਤੇ ਆਰੋਪ ਲਗਾਏ ਗਏ ਹਨ, ਇਸ ਲਈ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।