ਮਾਨਸਾ : ਮਕਾਨ ਖਾਲੀ ਕਰਵਾਉਣ ‘ਤੇ ਰੰਜਿਸ਼ਨ ਕਿਰਾਏਦਾਰਾਂ ਨੇ ਮਾਲਕ ਦਾ ਕੀਤਾ ਕਤਲ, ਮਾਰੀਆਂ ਗੋਲੀਆਂ

0
510

ਮਾਨਸਾ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਕਸਬਾ ਬਰੇਟਾ ਵਿਚ ਕਿਰਾਏਦਾਰਾਂ ਤੋਂ ਮਕਾਨ ਖਾਲ੍ਹੀ ਕਰਵਾਉਣ ਅਤੇ ਪੈਸਿਆਂ ਦੇ ਲੈਣ- ਦੇਣ ਕਾਰਨ ਕਿਰਾਏਦਾਰਾਂ ਵੱਲੋਂ ਮਕਾਨ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਮੁਖੀ ਬੂਟਾ ਸਿੰਘ ਨੇ ਦੱਸਿਆ ਕਿ ਟੋਹਾਣਾ ਬਸਤੀ ਦੇ ਮ੍ਰਿਤਕ ਪ੍ਰੇਮ ਕੁਮਾਰ ਦੀ ਪਤਨੀ ਚੀਨਾ ਰਾਣੀ ਨੇ ਕਿਹਾ ਕਿ ਕਿਰਾਏਦਾਰ ਸੁਰੇਸ਼ ਕੁਮਾਰ ਅਤੇ ਜਗਦੀਸ਼ ਜੋ ਪਿੰਡ ਜੂਲੋ ਫਤਿਹਾਬਾਦ ਦੇ ਰਹਿਣ ਵਾਲੇ ਸਨ ਜਿਨ੍ਹਾਂ ਤੋਂ ਉਨ੍ਹਾਂ ਨੇ ਆਪਣਾ ਘਰ ਖਾਲ੍ਹੀ ਕਰਵਾ ਲਿਆ ਸੀ ਤੇ ਪੈਸਿਆਂ ਦਾ ਲੈਣ ਦੇਣ ਬਾਕੀ ਰਹਿੰਦਾ ਸੀ।

ਬੀਤੀ ਰਾਤ 2 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਤੇ 2 ਕਿਰਾਏਦਾਰਾਂ ਸਮੇਤ 4 ਵਿਅਕਤੀਆਂ ਨੇ ਦਰਵਾਜ਼ਾ ਖੁੱਲ੍ਹਵਾਉਣ ਤੋਂ ਬਾਅਦ ਘਰ ਵਿਚ ਜਾ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਗੋਲੀ ਪ੍ਰੇਮ ਕੁਮਾਰ ਦੇ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਪ੍ਰੇਮ ਕੁਮਾਰ ਨੂੰ ਸਿਵਲ ਹਸਪਤਾਲ ਬੁਢਲਾਡਾ ਵਿਖੇ ਲਿਆਂਦਾ ਗਿਆ ਜਿਥੇ ਉਸਦੀ ਮੌਤ ਹੋ ਗਈ।

Jaggi Vasudev | Can you predict death? - Telegraph India

ਉਸਦੀ ਪਤਨੀ ਨੇ ਦੱਸਿਆ ਕਿ ਐਤਵਾਰ ਨੂੰ ਉਸਦੀ ਛੋਟੀ ਬੇਟੀ ਦਾ ਸ਼ਗਨ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣਾ ਮਕਾਨ 10 ਦਿਨ ਪਹਿਲਾਂ ਹੀ ਖਾਲ੍ਹੀ ਕਰਵਾਇਆ ਸੀ। ਇਸ ਘਟਨਾ ਕਾਰਨ ਮੁਹੱਲੇ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ‘ਤੇ 2 ਕਿਰਾਏਦਾਰਾਂ ਅਤੇ 2 ਅਣਪਤਾਛੇ ਵਿਅਕਤੀਆਂ ਸਮੇਤ 4 ਖਿਲਾਫ ਮੁਕੱਦਮਾ ਦਰਜ ਕਰਕੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਸਰਕਾਰੀ ਸਕੂਲ ਵਿਚ ਸੇਵਾਦਾਰ ਦੀ ਡਿਊਟੀ ਤੋਂ ਸੇਵਾ ਮੁਕਤ ਹੋਇਆ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ