ਮਾਨਸਾ : ਪਿਓ-ਪੁੱਤ ਦੀ ਲੜਾਈ ਛੁਡਾਉਣਾ ਪਿਆ ਮਹਿੰਗਾ, ਸਿਰ ‘ਚ ਬਾਲਟੀ ਮਾਰ ਕੇ ਗੁਆਂਢਣ ਦਾ ਕਤਲ

0
2565

ਬੁਢਲਾਡਾ : ਬੁਢਲਾਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿਓ-ਪੁੱਤ ਦੀ ਲੜਾਈ ਹਟਾਉਣ ਗਈ ਗੁਆਂਢਣ ਦਾ ਸਿਰ ‘ਚ ਬਾਲਟੀ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

ਮ੍ਰਿਤਕ ਦੀ ਪਹਿਚਾਣ ਮਨਜੀਤ ਕੌਰ (40 ਸਾਲਾ) ਵਜੋਂ ਹੋਈ ਹੈ। ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਰੋਕੇ ਖੁਰਦ ਦੇ ਗੁਰਤੇਜ ਸਿੰਘ ਦੇ ਘਰ ‘ਚ ਪਿਓ-ਪੁੱਤ ਦਾ ਆਪਸੀ ਝਗੜਾ ਅਤੇ ਬਹਿਸਬਾਜ਼ੀ ਹੋ ਰਹੀ ਸੀ।

ਜਿਸ ਨੂੰ ਸ਼ਾਂਤ ਕਰਨ ਲਈ ਗੁਆਂਢ ‘ਚੋਂ ਮਿੱਠੂ ਸਿੰਘ ਅਤੇ ਉਸਦੀ ਪਤਨੀ ਮਨਜੀਤ ਕੌਰ ਉਸਦੇ ਘਰ ਪਹੁੰਚੇ। ਬਹਿਸਬਾਜ਼ੀ ਦੌਰਾਨ ਗੁਰਤੇਜ ਸਿੰਘ ਨੇ ਇਹ ਕਹਿੰਦਿਆਂ ਕਿ ਤੁਸੀਂ ਮੇਰੇ ਘਰ ਬਹੁਤ ਦਖ਼ਲਅੰਦਾਜ਼ੀ ਕਰਦੇ ਹੋ, ਨਾਲ ਹੀ ਗੁਆਂਢਣ ਮਨਜੀਤ ਕੌਰ ਦੇ ਸਿਰ ‘ਚ ਬਾਲਟੀ ਨਾਲ ਹਮਲਾ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਵਲੋਂ ਮਨਜੀਤ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿਤਾ। ਸਦਰ ਪੁਲਿਸ ਵਲੋਂ ਮ੍ਰਿਤਕ ਦੇ ਪਤੀ ਮਿੱਠੂ ਸਿੰਘ ਦੇ ਬਿਆਨ ‘ਤੇ ਗੁਰਤੇਜ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ