ਮਾਨਸਾ| ਘੱਗਰ ਦਰਿਆ ਕਾਫੀ ਭਿਆਨਕ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ। ਘੱਗਰ ਦੇ ਉਗਰ ਰੂਪ ਨੇ ਮਾਨਸਾ ਦੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ।
ਘੱਗਰ ਉਤੇ ਬਣੇ ਚਾਂਦਪੁਰਾ ਬੰਨ੍ਹ ਦੇ ਟੁੱਟਣ ਕਾਰਨ ਲੋਕਾਂ ਦੇ ਘਰਾਂ ਵਿਚ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕ ਦਹਿਸ਼ਤ ਵਿਚ ਜ਼ਿੰਦਗੀ ਕੱਟ ਰਹੇ ਹਨ।
ਹੁਣ ਘੱਗਰ ਦੀ ਮਾਰ ਤੋਂ ਅੱਕੇ ਲੋਕਾਂ ਨੇ ਨੈਸ਼ਨਲ ਹਾਈਵੇ ਉਤੇ ਹੀ ਬੰਨ੍ਹ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਮਾਨਸਾ ਦੇ ਨੇੜੇ-ਤੇੜੇ ਦੇ ਪਿੰਡਾਂ ਦੇ ਲੋਕਾਂ ਨੇ ਬੋਰੀਆਂ ਨੂੰ ਮਿੱਟੀ ਨਾਲ ਭਰ ਕੇ ਨੈਸ਼ਨਲ ਹਾਈਵੇ ਉਤੇ ਸੁੱਟਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਕੇ ਘੱਗਰ ਦੇ ਵਹਾਅ ਨੂੰ ਠੱਲ੍ਹਿਆ ਜਾ ਸਕੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ