ਜਲੰਧਰ, 18 ਜੁਲਾਈ | 114 ਸਾਲਾ ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ, ਜੋ ਕਿ ਪਿਛਲੀ 14 ਜੁਲਾਈ ਨੂੰ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿਨ ਐਤਵਾਰ ਮਿਤੀ 20 ਜੁਲਾਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਆਸ, ਜ਼ਿਲਾ ਜਲੰਧਰ ਵਿਖੇ ਦੁਪਹਿਰ 12 ਵਜੇ ਦੇ ਕਰੀਬ ਹੋਵੇਗਾ।

14 ਜੁਲਾਈ ਨੂੰ ਜਦੋਂ ਉਹ ਸੈਰ ਕਰ ਰਹੇ ਸਨ ਤਾਂ ਇੱਕ ਫਾਰਚੂਨਰ ਗੱਡੀ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ ਸੀ। ਪੁਲਿਸ ਨੇ ਜਾਂਚ ਕਰਦਿਆਂ ਫਾਰਚੂਨਰ ਚਲਾ ਰਹੇ ਐਨਆਰਆਈ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਸੀ।