ਬੰਗਲੌਰ | ਕਰਨਾਟਕ ‘ਚ ਕਾਂਗਰਸ ਦੀ ਜਿੱਤ ਦੀ ਤਸਵੀਰ ਸਾਫ ਹੁੰਦੇ ਹੀ ਰਾਹੁਲ ਗਾਂਧੀ ਕਾਂਗਰਸ ਦੇ ਮੁੱਖ ਦਫਤਰ ਪਹੁੰਚੇ ਅਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਰਨਾਟਕ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ। ਕਾਂਗਰਸ ਦੀ ਜਿੱਤ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਕਰਨਾਟਕ ‘ਚ ਨਫਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ ਅਤੇ ਹੁਣ ਤੋਂ ਪਿਆਰ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ।
ਦੱਸ ਦਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਜ਼ਬਰਦਸਤ ਜਿੱਤ ਹੋਈ ਤੇ ਭਾਜਪਾ ਦੀ ਕਰਾਰੀ ਹਾਰ ਹੋਈ ਹੈ। ਭਾਜਪਾ ਨੂੰ 66 ਸੀਟਾਂ, ਕਾਂਗਰਸ 130 ਤੇ ਜੇਡੀਐਸ ਨੂੰ 21 ਸੀਟਾਂ ਮਿਲੀਆਂ।
ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਮੁੱਖ ਵਿਰੋਧੀ ਦਲ ਕਾਂਗਰਸ ਅਤੇ ਜਨਤਾ ਦਲ (ਸੈਕੁਲਰ) ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਸੱਤਾ ਦੀ ਚਾਬੀ ਕਾਂਗਰਸ ਦੇ ਹੱਥ ਲੱਗ ਗਈ। ਕਰਨਾਟਕ ਵਿਧਾਨਸਭਾ ਦੀਆਂ 224 ਸੀਟਾਂ ਉਤੇ ਚੋਣ ਲੜੀ ਗਈ ਹੈ।