ਬਰਨਾਲਾ (ਕਮਲਜੀਤ ਸੰਧੂ) | ਬਰਨਾਲਾ ਦੇ ਸੇਖਾਂ ਰੋਡ ਗਲੀ ਨੰਬਰ 5 ‘ਚ ਵਿਆਹੁਤਾ ਚੰਚਲ ਗਰਗ (30) ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਲੜਕਾ ਪਰਿਵਾਰ ‘ਤੇ ਹੱਤਿਆ ਦਾ ਆਰੋਪ ਲਾਇਆ ਹੈ।
ਵਿਆਹੁਤਾ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੇ 2 ਬੱਚੇ ਵੀ ਹਨ। ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ ‘ਚ ਰੱਖਿਆ ਗਿਆ ਹੈ। ਲੜਕੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਆਰੋਪ ਹੈ ਕਿ ਲੜਕੇ ਦੇ ਪਰਿਵਾਰ ਵਾਲੇ ਰੋਜ਼ ਉਨ੍ਹਾਂ ਦੀ ਕੁੜੀ ਨੂੰ ਕੁੱਟਦੇ-ਮਾਰਦੇ ਸਨ ਤੇ ਅੱਜ ਉਨ੍ਹਾਂ ਨੇ ਉਨ੍ਹਾਂ ਦੀ ਕੁੜੀ ਨੂੰ ਮਾਰ ਦਿੱਤਾ।
ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਕਾਰਵਾਈ ਕਰ ਰਹੀ ਹੈ, ਜੋ ਵੀ ਆਰੋਪੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)