ਕਾਲ ਬਣ ਕੇ ਆਈ ਮਾਰੂਤੀ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਕੁਚਲਿਆ, ASI ਸਣੇ 3 ਦੀ ਮੌਤ

0
897

ਗੁਰਦਾਸਪੁਰ/ਬਟਾਲਾ, 26 ਅਕਤੂਬਰ | ਪਿੰਡ ਸੱਖੋਵਾਲ ਵਿਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਪੁਲਿਸ ਮੁਲਾਜ਼ਮ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲ ਆ ਰਹੀ ਇੱਕ ਮਾਰੂਤੀ ਕਾਰ ਬੇਕਾਬੂ ਹੋ ਕੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਸਮੇਤ ਇੱਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ ਉਨ੍ਹਾਂ ਦਾ ਰੀਡਰ ਏਐਸਆਈ ਬਲਦੇਵ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਕਾਰ ਚਾਲਕ ਮਨਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ।

ਦੂਜੇ ਪਾਸੇ ਮ੍ਰਿਤਕਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਧਾਰੀਵਾਲ, ਏਐਸਆਈ ਬਲਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੰਜਗਰਾਈਆਂ, ਜਗਤਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੱਖੋਵਾਲ ਵਜੋਂ ਹੋਈ ਹੈ, ਜਦਕਿ ਪਲਵਿੰਦਰ ਕੌਰ ਪਤਨੀ ਹਰਜੀਤ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)