<p>ਅੰਮ੍ਰਿਤਸਰ&colon; ਪੰਜਾਬ ਦੇ ਅੰਮ੍ਰਿਤਸਰ ਦੀ ਮਸ਼ਹੂਰ ਆਟੋਮੋਬਾਈਲ ਸਪੇਅਰ ਪਾਰਟਸ ਅਤੇ ਕਬਾੜ ਮਾਰਕੀਟ ਜਹਾਜ਼ਗੜ੍ਹ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਕਈ ਦੁਕਾਨਾਂ ਅਤੇ ਬਾਹਰ ਪਏ ਸਾਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦਾ ਗੁਬਾਰ ਦੂਰ-ਦੂਰ ਤੱਕ ਦਿਖਾਈ ਦਿੱਤਾ। ਇਸ ਹਾਦਸੇ ਵਿੱਚ ਕਈ ਦੁਕਾਨਾਂ ਅਤੇ ਉਨ੍ਹਾਂ ਵਿੱਚ ਪਿਆ ਲੱਖਾਂ-ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।<&sol;p>&NewLine;<p>ਅੱਗ ਲੱਗਣ ਤੋਂ ਬਾਅਦ ਮਾਰਕੀਟ ਵਿੱਚ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਣ ਤੋਂ ਪਹਿਲਾਂ ਹੀ ਕਈ ਦੁਕਾਨਦਾਰਾਂ ਨੇ ਬਾਲਟੀਆਂ ਅਤੇ ਹੋਰ ਸਾਧਨਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅੱਗ ਦੀਆਂ ਲਪਟਾਂ ਅਤੇ ਤਪਸ਼ ਕਾਰਨ ਕਈ ਲੋਕਾਂ ਦੇ ਹੱਥ ਝੁਲਸ ਗਏ। ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦਿੱਤੀ।<&sol;p>&NewLine;<p>ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਅੱਧਾ ਦਰਜਨ ਤੋਂ ਵੱਧ ਗੱਡੀਆਂ ਮੌਕੇ &&num;8216&semi;ਤੇ ਪਹੁੰਚੀਆਂ। ਹਾਲਾਂਕਿ&comma; ਮਾਰਕੀਟ ਦੀਆਂ ਤੰਗ ਗਲੀਆਂ&comma; ਰਸਤਿਆਂ ਵਿੱਚ ਰੱਖੇ ਵੱਡੇ ਜਨਰੇਟਰਾਂ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੰਦਰ ਪਹੁੰਚਣ ਵਿੱਚ ਕਾਫ਼ੀ ਮੁਸ਼ਕਲ ਆਈ। ਟਾਇਰਾਂ&comma; ਫੋਮ ਅਤੇ ਲੱਕੜ ਦੇ ਸਾਮਾਨ ਕਾਰਨ ਅੱਗ ਵਾਰ-ਵਾਰ ਭੜਕ ਰਹੀ ਸੀ। ਫਾਇਰ ਕਰਮਚਾਰੀਆਂ ਨੂੰ ਅੱਗ &&num;8216&semi;ਤੇ ਕਾਬੂ ਪਾਉਣ ਲਈ ਕਈ ਘੰਟਿਆਂ ਤੱਕ ਜੱਦੋ-ਜਹਿਦ ਕਰਨੀ ਪਈ।<&sol;p>&NewLine;<p>ਹਾਦਸੇ ਦੀ ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੀ ਸਥਾਨਕ ਵਿਧਾਇਕ ਡਾ&period; ਜੀਵਨਜੋਤ ਕੌਰ ਮੌਕੇ &&num;8216&semi;ਤੇ ਪਹੁੰਚੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਵਿਸ਼ਵਕਰਮਾ ਦਿਵਸ ਹੋਣ ਕਾਰਨ ਮਾਰਕੀਟ ਦੀਆਂ ਜ਼ਿਆਦਾਤਰ ਦੁਕਾਨਾਂ ਬੰਦ ਸਨ&comma; ਜਿਸ ਕਰਕੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਉਨ੍ਹਾਂ ਮੁਤਾਬਕ&comma; ਸੂਚਨਾ ਮਿਲਦੇ ਹੀ ਫੋਕਲ ਪੁਆਇੰਟ ਅਤੇ ਹੋਰ ਫਾਇਰ ਸਟੇਸ਼ਨਾਂ ਤੋਂ ਗੱਡੀਆਂ ਰਵਾਨਾ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਸਥਿਤੀ &&num;8216&semi;ਤੇ ਕਾਬੂ ਪਾਉਣ ਤੋਂ ਬਾਅਦ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇਗਾ।<&sol;p>&NewLine;<p>ਦੂਜੇ ਪਾਸੇ&comma; ਹਾਦਸੇ ਤੋਂ ਬਾਅਦ ਦੁਕਾਨਦਾਰਾਂ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ। ਦੁਕਾਨਦਾਰ ਅਨਮੋਲ ਸਿੰਘ ਅਤੇ ਹੋਰ ਵਪਾਰੀਆਂ ਨੇ ਦੋਸ਼ ਲਗਾਇਆ ਕਿ ਹਰ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਜਹਾਜ਼ਗੜ੍ਹ ਮਾਰਕੀਟ ਵਿੱਚ ਅੱਗ ਲੱਗਣ ਦੀ ਕੋਈ ਨਾ ਕੋਈ ਵੱਡੀ ਘਟਨਾ ਵਾਪਰਦੀ ਹੈ&comma; ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਉਹ ਹਰ ਸਾਲ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਾਰਕੀਟ ਵਿੱਚ ਪੱਕੇ ਤੌਰ &&num;8216&semi;ਤੇ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰਨ ਦੀ ਮੰਗ ਕਰਦੇ ਆ ਰਹੇ ਹਨ।<&sol;p>&NewLine;<p>ਤੁਲੀ ਟਾਇਰ ਹਾਊਸ ਦੇ ਮਾਲਕ ਅਨਿਲ ਕੁਮਾਰ ਤੁਲੀ ਸਮੇਤ ਹੋਰ ਵਪਾਰੀਆਂ ਨੇ ਮਾਰਕੀਟ ਪ੍ਰਧਾਨ ਅਤੇ ਮਾਰਕੀਟ ਦੀ ਅੰਦਰੂਨੀ ਵਿਵਸਥਾ &&num;8216&semi;ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦੋਸ਼ ਹੈ ਕਿ ਮੁੱਖ ਰਸਤਿਆਂ &&num;8216&semi;ਤੇ ਵੱਡੇ ਜਨਰੇਟਰ ਅਤੇ ਕਬਾੜ ਰੱਖੇ ਹੋਣ ਕਾਰਨ ਰਸਤੇ ਬੰਦ ਹੋ ਜਾਂਦੇ ਹਨ&comma; ਜਿਸ ਕਰਕੇ ਐਮਰਜੈਂਸੀ ਸਮੇਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੰਦਰ ਨਹੀਂ ਪਹੁੰਚ ਸਕਦੀਆਂ।<&sol;p>&NewLine;<p>ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;