<p>ਜਲੰਧਰ ਵਿੱਚ ਨਗਰ ਨਿਗਮ ਯੂਨੀਅਨ ਦੇ ਇੱਕ ਧੜੇ ਵੱਲੋਂ ਭਰਤੀ ਅਤੇ ਸਟਾਫਿੰਗ ਨਾਲ ਜੁੜੀਆਂ 15 ਪ੍ਰਮੁੱਖ ਮੰਗਾਂ ਨੂੰ ਲੈ ਕੇ ਅੱਜ ਮੁੜ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਉਠਾਈ।<&sol;p>&NewLine;<p>ਦੂਜੇ ਪਾਸੇ&comma; ਮੁਲਾਜ਼ਮਾਂ ਦੀ ਹੜਤਾਲ ਬਾਰੇ ਮੇਅਰ ਵਿਨੀਤ ਧੀਰ ਨੇ ਦੱਸਿਆ ਕਿ ਸਭਰਵਾਲ ਯੂਨੀਅਨ ਨਾਲ ਮੰਗਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪਿਛਲੇ 2 ਤੋਂ 3 ਦਿਨਾਂ ਤੋਂ ਯੂਨੀਅਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੇਅਰ ਮੁਤਾਬਕ ਯੂਨੀਅਨ ਦੀਆਂ 15 ਮੰਗਾਂ ਵਿੱਚੋਂ 10 ਤੋਂ 11 ਮੰਗਾਂ ਮੰਨ ਲਈਆਂ ਗਈਆਂ ਹਨ&comma; ਜਦਕਿ ਬਾਕੀ 3 ਤੋਂ 4 ਮੰਗਾਂ ’ਤੇ ਗੱਲਬਾਤ ਜਾਰੀ ਹੈ&comma; ਜਿਨ੍ਹਾਂ ਨੂੰ ਵੀ ਜਲਦ ਪੂਰਾ ਕਰ ਲਿਆ ਜਾਵੇਗਾ।<&sol;p>&NewLine;<p>ਮੇਅਰ ਨੇ ਦੱਸਿਆ ਕਿ ਬੀਤੇ ਦਿਨ ਵੀ 3 ਤੋਂ 4 ਘੰਟੇ ਤੱਕ ਮੀਟਿੰਗ ਚੱਲੀ ਸੀ। ਇਸ ਦੌਰਾਨ ਮੁਲਾਜ਼ਮਾਂ ਨੂੰ ਹੜਤਾਲ ਨਾ ਕਰਨ ਅਤੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਉਮੀਦ ਜਤਾਈ ਕਿ ਮੁਲਾਜ਼ਮ ਜਲਦ ਹੜਤਾਲ ਖ਼ਤਮ ਕਰ ਦੇਣਗੇ।<&sol;p>&NewLine;<p>ਠੇਕਾ ਭਰਤੀ ਬਾਰੇ ਗੱਲ ਕਰਦਿਆਂ ਮੇਅਰ ਨੇ ਕਿਹਾ ਕਿ 35 ਸਾਲਾਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 1&comma;196 ਮੁਲਾਜ਼ਮਾਂ ਦੀ ਭਰਤੀ ਨਾਲ ਸਬੰਧਤ ਫਾਈਲ ਕਲੀਅਰ ਕਰਵਾਈ ਗਈ ਹੈ ਅਤੇ ਇਨ੍ਹਾਂ ਨੂੰ ਜਲਦ ਭਰਤੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਹੋਣ ਤੋਂ ਬਾਅਦ ਨਗਰ ਨਿਗਮ ਨੂੰ ਕੱਚੇ ਮੁਲਾਜ਼ਮਾਂ ਦੀ ਲੋੜ ਨਹੀਂ ਰਹੇਗੀ।<&sol;p>&NewLine;<p>ਮੇਅਰ ਨੇ ਦਾਅਵਾ ਕੀਤਾ ਕਿ ਮੁਲਾਜ਼ਮਾਂ ਦੇ ਹਿੱਤਾਂ ਨਾਲ ਜੁੜੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਸ਼ਹਿਰ ਵਿੱਚੋਂ ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ ਕਰਕੇ ਸਫ਼ਾਈ ਵਿਵਸਥਾ ਠੀਕ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;