ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ‘ਚ ਚੱਲੀ ਮੀਟ-ਸ਼ਰਾਬ ਦੀ ਪਾਰਟੀ; ਸਿੱਖਾਂ ‘ਚ ਰੋਸ ਦੀ ਲਹਿਰ

0
764

ਕਰਤਾਰਪੁਰ (ਪਾਕਿਸਤਾਨ), 19 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿਚ ਬੀਤੀ ਰਾਤ ਇਕ ਪਾਰਟੀ ਹੋਈ, ਜਿਸ ਵਿਚ ਨਾਨ-ਵੈੱਜ ਵੀ ਪਰੋਸਿਆ ਗਿਆ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਦੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫ਼ਤਾਬ ਕੁਰੈਸ਼ੀ ਵਿਵਾਦਾਂ ਵਿਚ ਆ ਗਏ ਹਨ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ 20 ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ।

ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਨੂੰ ਰਾਤ 8 ਵਜੇ ਸ਼ੁਰੂ ਹੋਈ, ਜਿਸ ਵਿਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿਚ ਸ਼ਰਾਬ ਅਤੇ ਮੀਟ ਦਾ ਸੇਵਨ ਬਹੁਤ ਜ਼ਿਆਦਾ ਹੋਇਆ। ਅਧਿਕਾਰੀ ਵੀ ਸ਼ਰਾਬ ਦੇ ਨਸ਼ੇ ‘ਚ ਨੱਚਦੇ ਨਜ਼ਰ ਆਏ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਸਿੱਖ ਭਾਈਚਾਰੇ ‘ਚ ਗੁੱਸਾ ਹੈ ਅਤੇ ਇਸ ਦਾ ਵਿਰੋਧ ਵੀ ਦਰਜ ਕਰਵਾਇਆ ਗਿਆ ਹੈ।