&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆ ਦੀਆਂ ਚੋਟੀ ਦੀਆਂ ਫੀਲਡਰਾਂ ਵਿਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿਚ ਦਿਲਚਸਪੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਟ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;Pic-3-1-1024x525&period;jpeg" alt&equals;"" class&equals;"wp-image-62733"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੀਤ ਹੇਅਰ ਨੇ ਹਾਲ ਹੀ ਵਿਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ਾਂ ਨੂੰ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ&comma; ਸਪੋਰਟਸ ਪਿਸਟਲ ਮਹਿਲਾ ਟੀਮ ਵਿਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨ੍ਹਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ&comma; ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ&comma; ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।<br><br>&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;