ਖੇਡ ਮੰਤਰੀ ਮੀਤ ਹੇਅਰ ਨੇ BCCI ਨੂੰ ਲਿਖਿਆ ਪੱਤਰ, ਪੜ੍ਹੋ ਪੂਰੀ ਖਬਰ

0
2682

ਚੰਡੀਗੜ੍ਹ | ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀ. ਸੀ. ਸੀ. ਆਈ. ਨੂੰ ਪੱਤਰ ਲਿਖਿਆ ਹੈ। ਮੁਹਾਲੀ ਸਟੇਡੀਅਮ ਨੂੰ ਵਿਸ਼ਵ ਕੱਪ ਵਿਚ ਸ਼ਾਮਲ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਖੇਡ ਮੰਤਰੀ ਨੇ ਵਿਸ਼ਵ ਕੱਪ ‘ਚ ਮੋਹਾਲੀ ਨੂੰ ਇਕ ਵੀ ਮੈਚ ਨਾ ਮਿਲਣ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੇ ਬੀ.ਸੀ.ਸੀ.ਆਈ. ਦੇ ਮੁਖੀ ਰੋਜ਼ ਬਿੰਨੀ ਅਤੇ ਜੈ ਸ਼ਾਹ ਨੂੰ ਪੱਤਰ ਲਿਖ ਕੇ ਸਵਾਲ ਉਠਾਇਆ ਹੈ ਕਿ ਮੋਹਾਲੀ ਨੂੰ ਇਕ ਵੀ ਮੈਚ ਨਾ ਦੇਣ ਦਾ ਕੀ ਕਾਰਨ ਹੈ? ਇਹ ਸਪੱਸ਼ਟ ਕੀਤਾ ਜਾਵੇ।

ਇਹ ਪਹਿਲੀ ਵਾਰ ਹੈ ਜਦੋਂ ਮੋਹਾਲੀ ਨੂੰ ਵਿਸ਼ਵ ਕੱਪ ਦੇ ਕਿਸੇ ਮੈਚ ਵਿਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਈ.ਸੀ.ਸੀ ਨੇ ਮੋਹਾਲੀ ਸਟੇਡੀਅਮ ਦਾ ਨਿਰੀਖਣ ਕਦੋਂ ਕੀਤਾ ਸੀ। ਦੱਸ ਦਈਏ ਕਿ ਜਦੋਂ 2011 ਦਾ ਵਿਸ਼ਵ ਕੱਪ ਹੋਇਆ ਸੀ ਤਾਂ ਸੈਮੀਫਾਈਨਲ ਮੈਚ ਮੋਹਾਲੀ ਵਿਚ ਹੋਇਆ ਸੀ।

ਜ਼ਿਕਰਯੋਗ ਹੈ ਕਿ ਆਈ.ਸੀ.ਸੀ ਵਿਸ਼ਵ ਕੱਪ 2023 ਲਈ ਮੈਚਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਤੈਅ ਸੀ ਕਿ ਕਿਹੜੀ ਟੀਮ ਕਿਸ ਦੇ ਖ਼ਿਲਾਫ਼ ਅਤੇ ਕਦੋਂ ਖੇਡੇਗੀ ਪਰ ਮੋਹਾਲੀ ਨੂੰ ਵਿਸ਼ਵ ਕੱਪ ਦੇ ਮੈਚ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜਿਸ ਲਈ ਮੀਤ ਹੇਅਰ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ