ਅੰਬਾਲਾ, 12 ਫਰਵਰੀ | ਚੰਡੀਗੜ੍ਹ ‘ਚ ਕੇਂਦਰ ਦੇ ਮੰਤਰੀਆਂ ਦੀ ਕਿਸਾਨਾਂ ਨਾਲ ਮੀਟਿੰਗ ਹੋ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਬੈਠਕ ਸੈਕਟਰ 26 ਵਿਚ ਹੋ ਰਹੀ ਹੈ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਪੂਰੀ ਤਿਆਰੀ ਹੈ। ਅਜਿਹੇ ‘ਚ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕਣ ਲਈ ਕਮਰ ਕੱਸ ਲਈ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਲੋਂ ਮੰਗਾਂ ਨਾ ਪੂਰੀਆਂ ਕਰਨ ਕਰਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।