ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮੈਗਾ PTM ਅੱਜ, CM ਮਾਨ ਸਣੇ ਵਿਧਾਇਕ ਵੀ ਹੋਣਗੇ ਸ਼ਾਮਲ

0
2824

ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਅੱਜ ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਪੀ.ਟੀ.ਐਮ. ‘ਚ ਸ਼ਾਮਲ ਹੋਣਗੇ। ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪੀਟੀਐਮ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।

ਪੰਜਾਬ ਦੇ ਮੰਤਰੀ ਇਨ੍ਹਾਂ ਸਕੂਲਾਂ ਦਾ ਦੌਰਾ ਕਰਨਗੇ

ਪੇਟੀਐਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗੀ। ਕੈਬਨਿਟ ਮੰਤਰੀ ਬਲਜੀਤ ਕੌਰ ਸਵੇਰੇ 9.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੋਹਾਣਾ, ਮੋਹਾਲੀ ਵਿਖੇ ਪੀ.ਟੀ.ਐਮ. ਚ ਸ਼ਾਮਲ ਹੋਣਗੇ, ਜਦਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ ਦੇ ਫੇਜ਼-3ਬੀ2 ਸਕੂਲ ਆਫ ਐਮੀਨੈਂਸ ਵਿਖੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਹਾਲੀ ਦੇ ਫੇਜ਼-11 ਸਕੂਲ ਆਫ ਐਮੀਨੈਂਸ, ਹਰਭਜਨ ਸਿੰਘ ਈਟੀਓ ਸਕੂਲ ਆਫ ਐਮੀਨੈਂਸ ਛੇਹਰਟਾ ਅਤੇ ਜੰਡਿਆਲਾ ਗੁਰੂ, ਹਰਦੀਪ ਸਿੰਘ ਮੁੰਡੀਆ ਸਕੂਲ ਆਫ ਐਮੀਨੈਂਸ ਡੇਰਾਬੱਸੀ, ਲਾਲਜੀਤ ਸਿੰਘ ਭੁੱਲਰ ਜੀਐਸਐਸਐਸ ਕੁਰਾਲੀ, ਡਾ. ਰਵਜੋਤ ਆਪਣੇ ਵਿਧਾਨ ਸਭਾ ਹਲਕੇ ਤੋਂ ਭਾਗ ਲੈਣਗੇ। ਇਸ ਤੋਂ ਇਲਾਵਾ ਹੋਰ ਮੰਤਰੀ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਗੁਣਾਂ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਮੀਆਂ ਨੂੰ ਸੁਧਾਰਨ ‘ਤੇ ਵੀ ਚਰਚਾ ਹੋਵੇਗੀ। ਅਧਿਆਪਕ ਮਾਪਿਆਂ ਨਾਲ ਉਨ੍ਹਾਂ ਦੀ ਭਾਸ਼ਾ ਵਿਚ ਗੱਲ ਕਰਨਗੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਨਾਲ ਹੀ ਸਕੂਲਾਂ ਦੇ ਸੁਧਾਰ ਲਈ ਉਨ੍ਹਾਂ ਦੀ ਫੀਡਬੈਕ ਲਈ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)