ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਮਿਲੀ 3 ਦਿਨ ਦੀ ਰਾਹਤ, ਬਠਿੰਡਾ ਜੇਲ੍ਹ ਤੋਂ ਰਿਹਾਅ ਹੋ ਕੇ ਘਰ ਪਹੁੰਚੇ

0
11

ਸਖ਼ਤ ਪੁਲਿਸ ਸੁਰੱਖਿਆ ਹੇਠ ਜੱਲੂਪੁਰ ਖੇੜਾ ਸਥਿਤ ਰਿਹਾਇਸ਼ ‘ਤੇ ਲਿਆਂਦਾ ਗਿਆ

ਅੰਮ੍ਰਿਤਸਰ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਰਾਹਤ ਮਿਲੀ ਹੈ। ਉਹ ਬਠਿੰਡਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਆਪਣੇ ਘਰ ਪਹੁੰਚ ਗਏ ਹਨ।

ਜਾਣਕਾਰੀ ਮੁਤਾਬਕ ਹਰਜੀਤ ਸਿੰਘ ਨੂੰ ਸਖ਼ਤ ਪੁਲਿਸ ਸੁਰੱਖਿਆ ਵਿਚਕਾਰ ਜੱਲੂਪੁਰ ਖੇੜਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦਾ ਗਿਆ। ਉਨ੍ਹਾਂ ਨੂੰ ਮਿਲੀ ਇਹ ਰਾਹਤ ਤਿੰਨ ਦਿਨਾਂ ਲਈ ਹੈ।