ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਡਿੱਗਿਆ ਪਾਰਾ, ਵਧੀ ਠੰਡ; ਭਲਕੇ ਮੀਂਹ ਪੈਣ ਦੇ ਆਸਾਰ

0
657

ਚੰਡੀਗੜ੍ਹ, 26 ਨਵੰਬਰ | ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ l ਪੰਜਾਬ ਵਿਚ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਹਵਾ ਦੀ ਕੁਆਲਿਟੀ ਵਿਚ ਵੀ ਕਾਫੀ ਸੁਧਾਰ ਹੋਇਆ ਹੈ ਪਰ ਠੰਡ ਨੇ ਦਸਤਕ ਦੇ ਦਿੱਤੀ ਹੈ।

Cold day conditions over Punjab and Haryana, further intensification likely | Skymet Weather Services ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ 27 ਨਵੰਬਰ ਤੋਂ ਇਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਪੱਛਮੀ ਮਾਲਵੇ ਵਿਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)