ਚੰਡੀਗੜ੍ਹ | ਪੰਜਾਬ ਵਿਚ ਦਿਨ ਵੇਲੇ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 4 ਦਿਨਾਂ ਵਿਚ 3 ਡਿਗਰੀ ਤੱਕ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ। ਦਿਨ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ।

ਦੱਸ ਦਈਏ ਕਿ ਪੰਜਾਬ ਵਿਚ ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵੀ ਵੱਧ ਗਈ ਹੈ । ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਦੀ ਵੱਧ ਤੋਂ ਵੱਧ ਮੰਗ 6164 ਮੈਗਾਵਾਟ ਦਰਜ ਕੀਤੀ ਗਈ। ਇਸ ਦੇ ਮੁਕਾਬਲੇ ਪਾਵਰਕਾਮ ਕੋਲ ਬਿਜਲੀ ਦੀ ਉਪਲਬਧਤਾ 3380 ਮੈਗਾਵਾਟ ਦੇ ਕਰੀਬ ਸੀ । ਬਿਜਲੀ ਦੀ ਮੰਗ ਸਬੰਧੀ ਪਾਵਰਕਾਮ ਦੇ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਪਰ ਗਰਮੀ ਕਾਰਨ ਆਉਣ ਵਾਲੇ ਦਿਨਾਂ ਵਿਚ ਬਿਜਲੀ ਦੀ ਮੰਗ ਵਧੇਗੀ ।