ਚੰਡੀਗੜ੍ਹ| ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
13-14 ਅਤੇ 15 ਅਗਸਤ ਤੱਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਆਈਐਮਡੀ ਅਨੁਸਾਰ ਮੱਧ-ਟ੍ਰੋਪੋਸਫੇਅਰਿਕ ਪੱਛਮੀ ਹਵਾਵਾਂ ਵਿੱਚ ਇਕ ਪੱਛਮੀ ਗੜਬੜੀ ਦੇ ਕਾਰਨ ਕਈ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਪਹਾੜੀ ਰਾਜ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਇੱਥੇ ਆਈਐਮਡੀ ਨੇ 13 ਅਤੇ 14 ਅਗਸਤ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਨੇ ਸਥਾਨਕ ਲੋਕਾਂ ਨੂੰ ਪਾਣੀ ਭਰਨ ਵਾਲੇ ਖੇਤਰਾਂ ਅਤੇ ਕਮਜ਼ੋਰ ਢਾਂਚੇ ਵਾਲੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
13-14 ਅਤੇ 15 ਅਗਸਤ ਤੱਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਆਈਐਮਡੀ ਅਨੁਸਾਰ ਮੱਧ-ਟ੍ਰੋਪੋਸਫੇਅਰਿਕ ਪੱਛਮੀ ਹਵਾਵਾਂ ਵਿੱਚ ਇਕ ਪੱਛਮੀ ਗੜਬੜੀ ਦੇ ਕਾਰਨ ਕਈ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)