ਅਜੇ ਗਈ ਨਹੀਂ ਠੰਡ : ਮੌਸਮ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ

0
89

ਚੰਡੀਗੜ੍ਹ, 12 ਫਰਵਰੀ| ਉੱਤਰੀ ਭਾਰਤ ਵਿੱਚ ਜਿੱਥੇ ਦਿਨ ਵੇਲੇ ਪੈ ਰਹੀ ਕੜਾਕੇ ਦੀ ਗਰਮੀ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਇੱਕ ਨਵਾਂ ਅਪਡੇਟ ਜਾਰੀ ਕਰਕੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਕਈ ਰਾਜਾਂ ਵਿੱਚ ਅੱਜ ਯਾਨੀ ਸੋਮਵਾਰ (12 ਫਰਵਰੀ) ਤੋਂ ਬਰਸਾਤ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਗੜੇਮਾਰੀ ਦੀ ਚੇਤਾਵਨੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਜੇਕਰ ਦਿੱਲੀ-ਐਨਸੀਆਰ ਦੇ ਮੌਸਮ ਦੀ ਗੱਲ ਕਰੀਏ ਤਾਂ ਸੋਮਵਾਰ (12 ਫਰਵਰੀ) ਨੂੰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 14 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ (AQI) 325 ਸੀ, ਜੋ ਕਿ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ।

ਸਕਾਈਮੇਟ ਮੌਸਮ ਮੁਤਾਬਕ ਅੱਜ ਉੱਤਰ ਪ੍ਰਦੇਸ਼, ਪੰਜਾਬ, ਬਿਹਾਰ ਅਤੇ ਝਾਰਖੰਡ ‘ਚ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ।