ਚੰਡੀਗੜ੍ਹ | ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ ਕਿ ਅਗਲੇ 3-4 ਦਿਨਾਂ ਤਕ ਤੇਜ਼ ਮੀਂਹ ਨਹੀਂ ਪਵੇਗਾ। ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਬੱਦਲਵਾਈ ਰਹੇਗੀ ਪਰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਤੇਜ਼ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਅਤੇ ਬਚਾਅ ਕਾਰਜਾਂ ਵਿਚ ਕੋਈ ਵਿਘਨ ਨਹੀਂ ਪਵੇਗਾ।
ਪੰਜਾਬ ’ਚ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਮੌਸਮ ਵਿਭਾਗ ਅਤੇ ਵੱਖ-ਵੱਖ ਮਹਿਕਮਿਆਂ ਵਿਚਾਲੇ ਮੀਟਿੰਗਾਂ ਵੀ ਚੱਲ ਰਹੀਆਂ ਹਨ ਅਤੇ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਫੈਲਣ ਤੋਂ ਬਚਾਉਣ ਬਾਰੇ ਚਰਚਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲਗਾਤਾਰ 3 ਦਿਨਾਂ ਤਕ ਪਏ ਮੀਂਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਦਾ ਪਾਣੀ ਭਰ ਗਿਆ ਹੈ।
ਮੌਸਮ ਵਿਭਾਗ ਵਲੋਂ ਜਾਰੀ ਭਵਿੱਖਬਾਣੀ ਜੇਕਰ ਸੱਚ ਰਹਿੰਦੀ ਹੈ ਤਾਂ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਅਤੇ ਬਚਾਅ ਕਾਰਜਾਂ ਵਿਚ ਕੋਈ ਵਿਘਨ ਨਹੀਂ ਪਵੇਗਾ। ਚੰਡੀਗੜ੍ਹ ਮੌਸਮ ਕੇਂਦਰ ਦੇ ਵਿਗਿਆਨੀ ਏ. ਕੇ. ਸਿੰਘ ਕਹਿੰਦੇ ਹਨ, ‘‘ਦੇਰ ਰਾਤ ਤੋਂ ਹੀ ਸਥਿਤੀ ਵਿਚ ਸੁਧਾਰ ਹੋਇਆ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਖ਼ਤਰਾ ਟਲ ਗਿਆ ਹੈ। ਅਸੀਂ ਲਗਾਤਾਰ ਮੌਸਮ ਨੂੰ ਆਬਜ਼ਰਵ ਕਰ ਰਹੇ ਹਾਂ।’’ ਹਾਲਾਂਕਿ ਬੱਦਲ ਬਣੇ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਜਿਥੋਂ ਤਕ ਮੀਂਹ ਦੀ ਗੱਲ ਹੈ ਤਾਂ 16 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਮੀਂਹ ਦੇ ਆਸਾਰ ਬਣੇ ਹੋਏ ਹਨ ਪਰ ਇਹ ਜੋ ਮੀਂਹ ਪਵੇਗਾ, ਉਹ ਮਾਨਸੂਨ ਦਾ ਆਮ ਮੀਂਹ ਹੋਵੇਗਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ