ਪੰਜਾਬ ‘ਚ ਅੱਧੀ ਰਾਤ ਪੁਲਿਸ ਐਨਕਾਊਂਟਰ; ਲੁਟੇਰੇ ਨੂੰ ਲੱਗੀ ਗੋਲੀ, ਗੰਭੀਰ ਜ਼ਖਮੀ

0
795

ਫਤਿਹਗੜ੍ਹ ਸਾਹਿਬ, 20 ਜਨਵਰੀ| ਪੰਜਾਬ ਵਿਚ ਇਕ ਹੋਰ ਐਨਕਾਊਂਟਰ ਦਾ ਮਾਮਲਾ ਸਾਹਮਣੇ ਆਇਆ ਹੈਾ। ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿੱਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਨੂੰ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਟ੍ਰੇਸ ਕਰਨ ਵਿਚ ਸਫਲਤਾ ਹਾਸਿਲ ਕੀਤੀ।

ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿੱਚ 19 ਜਨਵਰੀ ਦੀ ਦੁਪਹਿਰ ਲੱਖਾਂ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ, ਜਿਸ ਦੀ ਜਾਂਚ ਦੌਰਾਨ ਪੁਲਿਸ ਵੱਲੋ ਤਿੰਨ ਬੰਦੇ ਰਾਊਂਡ ਅੱਪ ਕੀਤੇ ਗਏ ਸਨ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਚੋਰੀ ਕੀਤੇ ਪੈਸੇ ਬੱਸੀ ਪਠਾਣਾ ਵਿਖੇ ਬਲੈਰੋ ਕਾਰ ਵਿੱਚ ਰੱਖੇ ਹੋਏ ਹਨ।

ਜਿਸ ਨੂੰ ਬਰਾਮਦ ਕਰਨ ਲਈ ਪੁਲਿਸ ਗ੍ਰਿਫਤਾਰ ਕੀਤੇ ਜਸਵੰਤ ਸਿੰਘ ਨੂੰ ਲੈ ਕੇ ਕੇ ਉਸ ਵੱਲੋਂ ਦੱਸੀ ਜਗ੍ਹਾ ਉੱਤੇ ਪਹੁੰਚੀ, ਜਿੱਥੇ ਬਲੈਰੋ ਗੱਡੀ ਵਿੱਚੋਂ ਪੈਸੇ ਕੱਢਣ ਸਮੇਂ ਗੱਡੀ ਵਿਚ ਪਏ ਰਿਵਾਲਵਰ ਨਾਲ ਜਸਵੰਤ ਨੇ ਪੁਲਿਸ ਉੱਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ, ਜਿਸ ਦੌਰਾਨ ਜਸਵੰਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ।