ਲੁਧਿਆਣਾ ‘ਚ ਨੌਜਵਾਨਾਂ ਨੇ ਕੀਤਾ ਹੰਗਾਮਾ, ਰੋਡ ਕਰਤਾ ਜਾਮ, ਜਾਣੋ ਕੀ ਹੈ ਮਾਮਲਾ

0
296

ਲੁਧਿਆਣਾ, 30 ਨਵੰਬਰ | ਮਹਾਨਗਰ ‘ਚ ਭਾਰੀ ਹੰਗਾਮਾ ਹੋਇਆ, ਉਥੇ ਹੀ ਨੌਜਵਾਨਾਂ ਵੱਲੋਂ ਰੋਡ ਜਾਮ ਵੀ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਮਰਾਲਾ ਚੌਕ ਵਿਖੇ ਪ੍ਰਵਾਸੀ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਇਸ ਦੌਰਾਨ ਨੌਜਵਾਨਾਂ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ।

ਦੱਸ ਦੇਈਏ ਕਿ ਪੰਜਾਬ ਵਿਚ ਪ੍ਰਵਾਸੀਆਂ ਦੀ ਗੁੰਡਾਗਰਦੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮਾਮਲਾ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਕਾਲਜ ਦੀ ਬੱਸ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋ ਗਿਆ।

ਇਸ ਦੌਰਾਨ ਵੱਡੀ ਗਿਣਤੀ ਵਿਚ ਪ੍ਰਵਾਸੀ ਨੌਜਵਾਨਾਂ ਨੇ ਲੁਧਿਆਣਾ ਦੇ ਸਮਰਾਲਾ ਚੌਕ ਵਿਚ ਜਾਮ ਲਗਾ ਦਿੱਤਾ। ਉਨ੍ਹਾਂ ਨੇ ਬੱਸ ਚਾਲਕ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ‘ਤੇ ਪਹੁੰਚੀ ਪੁਲਿਸ ਮੁਲਾਜ਼ਮਾਂ ਨੇ ਮਾਮਲਾ ਸੰਭਾਲ ਲਿਆ। ਇਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)