ਜਲੰਧਰ, 10 ਫਰਵਰੀ | ਸ਼ਹਿਰ ‘ਚ ਵੇਰਕਾ ਬ੍ਰਾਂਡ ਦੇ ਦੁੱਧ ਦੀ ਨਵੀਂ ਸਪਲਾਈ ਬੰਦ ਹੋ ਗਈ ਹੈ। ਦਰਅਸਲ ਵੇਰਕਾ ਦੁੱਧ ਦੀ ਸਪਲਾਈ ਕਰਨ ਵਾਲੇ ਵਾਹਨਾਂ ਦੇ ਡਰਾਈਵਰਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੇਰਕਾ ਮਿਲਕ ਪਲਾਂਟ ਅੰਦਰ ਕਰੀਬ 40 ਵਾਹਨ ਖੜ੍ਹੇ ਹੋ ਗਏ ਹਨ।
ਡਰਾਈਵਰਾਂ ਨੇ ਦੋਸ਼ ਲਗਾਇਆ ਹੈ ਕਿ ਕਰੇਟ ਵਿਚ ਦੁੱਧ ਦੇ ਪੈਕੇਟ ਲੀਕ ਹੋਣ ਕਾਰਨ ਸਾਰਾ ਨੁਕਸਾਨ ਉਨ੍ਹਾਂ ’ਤੇ ਹੀ ਪਾਇਆ ਜਾ ਰਿਹਾ ਹੈ। ਡਰਾਈਵਰਾਂ ਨੇ ਕੱਲ ਰਾਤ ਤੋਂ ਹੀ ਹੜਤਾਲ ਸ਼ੁਰੂ ਕਰ ਦਿੱਤੀ ਸੀ ਜੋ ਅਜੇ ਵੀ ਜਾਰੀ ਹੈ। ਅਜੇ ਵੀ ਦੁੱਧ ਦੀ ਨਵੀਂ ਸਪਲਾਈ ਜਲੰਧਰ ਅਤੇ ਇਸ ਦੇ ਹੋਰ ਨੇੜਲੇ ਸ਼ਹਿਰਾਂ ਨੂੰ ਨਹੀਂ ਕੀਤੀ ਜਾ ਰਹੀ। ਫਿਲਹਾਲ ਡਰਾਈਵਰ ਆਪਣੀ ਮੰਗ ‘ਤੇ ਅੜੇ ਹੋਏ ਹਨ।
(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)