15 ਅਗਸਤ ਨੂੰ ਝੰਡਾ ਨਹੀਂ ਲਹਿਰਾਉਣਗੇ ਮੰਤਰੀ ਆਤਿਸ਼ੀ, ਕੇਜਰੀਵਾਲ ਦੀ ਚਿੱਠੀ ‘ਤੇ ਆਇਆ ਵਿਭਾਗ ਦਾ ਜਵਾਬ

0
945

ਦਿੱਲੀ, 13 ਅਗਸਤ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸੇ ਦੌਰਾਨ ਆਪ’ ਨੇਤਾ ਗੋਪਾਲ ਰਾਏ ਨੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਮੰਤਰੀ ਆਤਿਸ਼ੀ 15 ਅਗਸਤ ਨੂੰ ਉਨ੍ਹਾਂ ਦੀ ਜਗ੍ਹਾ ਤਿਰੰਗਾ ਲਹਿਰਾਉਣ। ਇਸ ਪ੍ਰਸਤਾਵ ਨੂੰ ਜੀਏਡੀ ਨੇ ਰੱਦ ਕਰ ਦਿੱਤਾ ਹੈ।

ਗੋਪਾਲ ਰਾਏ ਨੇ ਪੱਤਰ ਵਿੱਚ ਕਿਹਾ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਉਨ੍ਹਾਂ ਦੀ ਜਗ੍ਹਾ ਮੰਤਰੀ ਆਤਿਸ਼ੀ ਝੰਡਾ ਲਹਿਰਾਉਣ, ਜਿਸ ਦੇ ਜਵਾਬ ਵਿੱਚ ਵਿਭਾਗ ਨੇ ਕਿਹਾ ਕਿ ਕਾਨੂੰਨ ਮੁਤਾਬਕ ਅਜਿਹੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਵੀ ਕਿਹਾ ਗਿਆ ਕਿ ਸੀਐਮ ਕੇਜਰੀਵਾਲ ਦਾ ਜੇਲ ਤੋਂ ਇਸ ਤਰ੍ਹਾਂ ਦੀ ਗੱਲ ਕਰਨਾ ਵੀ ਜੇਲ ਦੇ ਨਿਯਮਾਂ ਦੇ ਖਿਲਾਫ ਹੈ ਕਿਉਂਕਿ ਜੇਲ ਦੇ ਨਿਯਮਾਂ ਮੁਤਾਬਕ ਸਿਰਫ ਨਿੱਜੀ ਮਾਮਲਿਆਂ ‘ਚ ਬਾਹਰ ਵਾਲੇ ਆਪਣੇ ਕਰੀਬੀਆਂ ਨੂੰ ਚਿੱਠੀਆਂ ਲਿਖੀਆਂ ਜਾ ਸਕਦੀਆਂ ਹਨ।

ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਆਤਿਸ਼ੀ ਨੂੰ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦੇਣ ‘ਤੇ LG ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦਿਵਸ ਵਰਗੇ ਮੌਕੇ ਤੇ ਵੀ ਸਿਆਸਤ ਕੀਤੀ ਜਾ ਰਹੀ ਹੈ।