ਮੰਤਰੀ ਗੁਰਮੀਤ ਖੁੱਡੀਆਂ ਦੇ ਬੇਟੇ ਦਾ ਹੋਇਆ ਵਿਆਹ, CM ਮਾਨ ਸਮੇਤ ਕਈ ਕੈਬਨਿਟ ਮੰਤਰੀ ਪਹੁੰਚੇ

0
375

ਬਠਿੰਡਾ, 30 ਨਵੰਬਰ | ਪੰਜਾਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦਾ ਕੱਲ ਯਾਨੀ ਸ਼ੁੱਕਰਵਾਰ ਨੂੰ ਵਿਆਹ ਹੋਇਆ ਹੈ। ਮੰਤਰੀ ਖੁੱਡੀਆਂ ਦੇ ਬੇਟੇ ਦਾ ਵਿਆਹ ਸ਼ੁੱਕਰਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿਚ ਹੋਇਆ। ਇਸ ਵਿਆਹ ਵਿਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ। ਮੰਤਰੀਆਂ ਨੇ ਵੀ ਫੋਟੋ ਸ਼ੇਅਰ ਕਰ ਕੇ ਖੁਦੀਆ ਨੂੰ ਵਧਾਈ ਦਿੱਤੀ।

ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਖੁੱਡੀਆਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਹਰਾਇਆ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)