ਕਿਸਾਨਾਂ ਦੇ ਹੱਕ ‘ਚ ਡਟੇ ਮੰਤਰੀ ਜੌੜਾਮਾਜਰਾ, ਕਿਹਾ – ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇ ਕੇਂਦਰ ਸਰਕਾਰ

0
256

ਚੰਡੀਗੜ੍ਹ, 17 ਫਰਵਰੀ | MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ ‘ਤੇ ਹਨ। ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਭਲਕੇ ਮੀਟਿੰਗ ਹੋਣੀ ਹੈ, ਜਿਸ ਦੇ ਨਤੀਜੇ ਦੇ ਆਧਾਰ ‘ਤੇ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੇ ਸਮਰਥਨ ਵਿਚ ਹੈ ਤੇ ਉਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਡਟੇ ਰਹਿਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Farmers Protest News Live Updates: Farmer unions vow to intensify agitation as protests enter Day 5 - The Times of India

ਇਨ੍ਹਾਂ ਸਭ ਦੇ ਦਰਮਿਆਨ ਸੂਚਨਾ ਤੇ ਜਨ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕਿਸਾਨਾਂ ਦੇ ਹੱਕ ਵਿਚ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰੇਕ ਬੰਦਾ ਸਿੱਧੇ ਜਾਂ ਅਸਿੱਧੇ ਤੌਰ ‘ਤੇ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨੇ। ਹਰਿਆਣਾ ਦੀਆਂ ਹੱਦਾਂ ‘ਤੇ ਕੀਤਾ ਜਾ ਰਿਹਾ ਘਾਣ ਤੇ ਤਸ਼ੱਦਦ ਅਣਮਨੁੱਖੀ ਹੈ। ਕਈ ਕਿਸਾਨਾਂ ਦੇ ਸੱਟਾਂ ਵੱਜੀਆਂ ਤੇ ਇਕ ਕਿਸਾਨ ਦੀ ਜਾਨ ਵੀ ਗਈ ਹੈ, ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਤੁਰੰਤ ਕਿਸਾਨੀ ਮੰਗਾਂ ਮੰਨੇ, ਮਾਨ ਸਰਕਾਰ ਕਿਸਾਨਾਂ ਨਾਲ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਗੱਲਬਾਤ ਜ਼ਰੀਏ ਮਸਲੇ ਨੂੰ ਹੱਲ ਕਰੇ।

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਵਿਚਾਲੇ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਸਾਰੀਆਂ ਮੀਟਿੰਗਾਂ ਵਿਚ ਸ਼ਾਮਲ ਹੋਏ ਹਨ ਕਿਉਂਕਿ ਸਾਡੀ ਕੋਸ਼ਿਸ਼ ਹੈ ਕਿ ਕੇਂਦਰ ਪਹਿਲ ਦੇ ਆਧਾਰ ‘ਤੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰੇ।