&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੌਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੌਰੈਂਸਿਕ ਰਿਪੋਰਟ &&num;8216&semi;ਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ &&num;8216&semi;ਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਰਾਜਪਾਲ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਸ਼ਿਕਾਇਤ ਸਮੇਤ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਖਹਿਰਾ ਦੀ ਸ਼ਿਕਾਇਤ ਤੋਂ ਬਾਅਦ ਰਾਜਪਾਲ ਨੇ ਪੰਜਾਬ ਪੁਲਿਸ ਦੀ ਬਜਾਏ ਚੰਡੀਗੜ੍ਹ ਦੇ ਡੀਜੀਪੀ ਨੂੰ ਫੌਰੈਂਸਿਕ ਮਾਹਿਰਾਂ ਤੋਂ ਵੀਡੀਓ ਦੀ ਜਾਂਚ ਕਰਵਾਉਣ ਲਈ ਕਿਹਾ ਸੀ। ਇਹ ਰਿਪੋਰਟ ਉਦੋਂ ਆਈ ਹੈ&comma; ਜਦੋਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਾਮਲੇ &&num;8216&semi;ਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ&comma; ਜਿਸ ਦਾ ਪੰਜਾਬ ਸਰਕਾਰ ਨੂੰ ਤਿੰਨ ਕੰਮਕਾਜੀ ਦਿਨਾਂ &&num;8216&semi;ਚ ਜਵਾਬ ਦੇਣਾ ਪਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ ਤਾਂ ਜੋ ਉਹ ਕਾਰਵਾਈ ਕਰ ਸਕਣ ਪਰ ਸੀਐਮ ਮਾਨ ਆਪਣੇ ਮੰਤਰੀ &&num;8216&semi;ਤੇ ਕਾਰਵਾਈ ਕਰਨ ਦੇ ਮੂਡ &&num;8216&semi;ਚ ਨਹੀਂ ਹਨ ਅਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੀ ਸਖ਼ਤ ਨਜ਼ਰ ਆ ਰਹੇ ਹਨ। ਵਿਜੇ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ &&num;8216&semi;ਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਸੰਵਿਧਾਨ ਦੀ ਧਾਰਾ 338 ਤਹਿਤ ਅਧਿਕਾਰਾਂ ਦੀ ਵਰਤੋਂ ਕਰ ਕੇ ਉਨ੍ਹਾਂ ਨੂੰ ਨਵੀਂ ਦਿੱਲੀ ਤਲਬ ਕਰ ਸਕਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਨੁਸੂਚਿਤ ਜਾਤੀ ਕਮਿਸ਼ਨ ਦੀ ਪੀੜਤ ਔਰਤ ਨੇ ਉਸ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਵੀ ਦੱਸਿਆ ਹੈ&comma; ਜਦਕਿ ਮੰਤਰੀ ਕਟਾਰੂਚੱਕ ਪੰਜਾਬ ਸਰਕਾਰ &&num;8216&semi;ਚ ਇੱਕ ਸ਼ਕਤੀਸ਼ਾਲੀ ਅਹੁਦਾ ਸੰਭਾਲਦੇ ਹਨ। ਅਜਿਹੇ &&num;8216&semi;ਚ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੀੜਤਾ ਨੂੰ ਢੁੱਕਵੀਂ ਸੁਰੱਖਿਆ ਦੇਣ ਲਈ ਵੀ ਕਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ&quest; ਜੇਕਰ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਅਗਲੀ ਕਾਰਵਾਈ ਬਾਰੇ ਦੱਸੋ&quest; ਇਸ ਦੇ ਨਾਲ ਹੀ ਪੀੜਤ ਨੂੰ ਮੁਆਵਜ਼ੇ ਵਜੋਂ ਦਿੱਤੀ ਜਾਣ ਵਾਲੀ ਰਾਸ਼ੀ ਵੀ ਮੰਗੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;