ਖੇਤਾਂ ‘ਚ ਗਏ ਨਬਾਲਗ ਭੈਣ-ਭਰਾ ਨੂੰ ਨੋਚ-ਨੋਚ ਖਾ ਗਏ ਆਵਾਰਾ ਕੁੱਤੇ, ਦੋਵਾਂ ਦੀ ਦਰਦਨਾਕ ਮੌਤ

0
174

ਦਿੱਲੀ| ਦੇਸ਼ ਵਿਚ ਆਵਾਰਾ ਕੁੱਤਿਆਂ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਦਿੱਲੀ ਦੇ ਵਸੰਤ ਕੁੰਜ ਇਲਾਕੇ ਤੋਂ ਇਕ ਦਿਲ ਕੰਬਾਊ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੀ ਰਿਪੋਰਟ ਅਨੁਸਾਰ ਇੱਥੇ ਦੋ ਵੱਖ-ਵੱਖ ਘਟਨਾਵਾਂ ਵਿਚ ਇਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਉਤੇ ਕੁੱਤਿਆਂ ਦੇ ਵੱਢਣ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਨੇ ਦੱਸਿਆ ਕਿ 10 ਮਾਰਚ ਨੂੰ 7 ਸਾਲਾ ਬੱਚੇ ਦੇ ਲਾਪਤਾ ਹੋਣ ਦੀ ਖਬਰ ਮਿਲੀ ਸੀ। ਉਸ ਦੀ ਲਾਸ਼ ਬਾਅਦ ਵਿਚ ਜਾਨਵਰਾਂ ਦੇ ਕੱਟਣ ਵਰਗੀਆਂ ਸੱਟਾਂ ਨਾਲ ਬਰਾਮਦ ਕੀਤੀ ਗਈ ਸੀ। ਇਸ ਤੋਂ ਬਾਅਦ ਜਦੋਂ ਉਕਤ ਪਰਿਵਾਰ ਦਾ 5 ਸਾਲਾ ਬੱਚਾ ਸ਼ੌਚ ਕਰਨ ਗਿਆ ਤਾਂ ਆਵਾਰਾ ਕੁੱਤਿਆਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਦਿੱਲੀ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਅੱਗੇ ਕਿਹਾ ਕਿ ਵਸੰਤ ਕੁੰਜ ਖੇਤਰ ਵਿਚ ਦੋ ਵੱਖ-ਵੱਖ ਘਟਨਾਵਾਂ ਵਿੱਚ ਕਥਿਤ ਤੌਰ ਉਤੇ ਆਵਾਰਾ ਕੁੱਤਿਆਂ ਦੇ ਹਮਲੇ ਵਿਚ 7 ​​ਅਤੇ 5 ਸਾਲ ਦੀ ਉਮਰ ਦੇ ਦੋ ਭੈਣ-ਭਰਾ ਦੀ ਮੌਤ ਹੋ ਗਈ। 7 ਸਾਲਾ ਬੱਚਾ 10 ਮਾਰਚ ਨੂੰ ਲਾਪਤਾ ਹੋ ਗਿਆ ਸੀ ਅਤੇ ਬਾਅਦ ਵਿਚ ਉਸ ਦੀ ਲਾਸ਼ ਜਾਨਵਰਾਂ ਦੇ ਕੱਟਣ ਵਰਗੀਆਂ ਸੱਟਾਂ ਨਾਲ ਬਰਾਮਦ ਕੀਤੀ ਗਈ ਸੀ।

12 ਮਾਰਚ ਨੂੰ ਸ਼ੌਚ ਕਰਨ ਗਏ ਇਸੇ ਪਰਿਵਾਰ ਦੀ 5 ਸਾਲਾ ਮਾਸੂਮ ਬੱਚੀ ਨੂੰ ਆਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾਇਆ। ਉਸ ਦੇ ਚਚੇਰੇ ਭਰਾ ਨੇ ਉਸ ਨੂੰ ਅਵਾਰਾ ਕੁੱਤਿਆਂ ਕੋਲ ਘਿਰਿਆ ਵੇਖਿਆ। ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਵਸੰਤ ਕੁੰਜ ਇਲਾਕੇ ‘ਚ ਸੁਸ਼ਮਾ ਨਾਂ ਦੀ ਔਰਤ ਆਪਣੇ ਬੱਚਿਆਂ ਨਾਲ ਰਹਿੰਦੀ ਹੈ। ਉਸ ਨੇ ਦੱਸਿਆ ਕਿ ਉਸ ਦਾ 7 ਸਾਲਾ ਲੜਕਾ 10 ਮਾਰਚ ਨੂੰ ਤਾਏ ਦੇ ਘਰ ਖਾਣਾ ਖਾਣ ਗਿਆ ਸੀ, ਪਰ ਘਰ ਵਾਪਸ ਨਹੀਂ ਆਇਆ। ਜਦੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਕਾਫੀ ਖੋਜ ਤੋਂ ਬਾਅਦ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਜਿਸ ‘ਤੇ ਅਵਾਰਾ ਕੁੱਤਿਆਂ ਦੇ ਕੱਟਣ ਦੇ ਨਿਸ਼ਾਨ ਸਨ।