ਫਾਜ਼ਿਲਕਾ/ਮੁਕਤਸਰ, 27 ਨਵੰਬਰ | ਮੁਕਤਸਰ ਜ਼ਿਲੇ ਦੀ ਰਹਿਣ ਵਾਲੀ ਇੱਕ ਨਾਬਾਲਗ ਵਿਦਿਆਰਥਣ ਨੂੰ ਫਾਜ਼ਿਲਕਾ ਦੇ ਇੱਕ ਹੋਟਲ ਵਿਚ ਲਿਜਾ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਮਲੋਟ ਪੁਲਿਸ ਨੇ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ‘ਤੇ ਫਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਅੱਗੇ ਦਰਜ ਕਰਵਾਏ ਬਿਆਨਾਂ ਵਿਚ 17 ਸਾਲਾ ਵਿਦਿਆਰਥਣ ਨੇ ਦੱਸਿਆ ਕਿ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਦੀ ਹੈ। ਲੜਕੀ ਨੇ ਦੱਸਿਆ ਕਿ 15-20 ਦਿਨ ਪਹਿਲਾਂ ਉਸ ਦੀ ਮੁਲਾਕਾਤ ਰੋਹਿਤ ਵਾਸੀ ਸਨੇਹੀਆ ਫਾਜ਼ਿਲਕਾ ਨਾਲ ਹੋਈ ਸੀ। ਸਕੂਲ ਦੀਆਂ ਛੁੱਟੀਆਂ ਦੌਰਾਨ ਰੋਹਿਤ ਉਸ ਨੂੰ ਮਿਲਣ ਆਉਂਦਾ ਸੀ। ਬੀਤੇ ਦਿਨ ਰੋਹਿਤ ਉਸ ਨੂੰ ਬਾਈਕ ‘ਤੇ ਫਾਜ਼ਿਲਕਾ ਦੇ ਇਕ ਹੋਟਲ ‘ਚ ਲੈ ਗਿਆ ਅਤੇ ਉਸ ਦੀ ਮਰਜ਼ੀ ਦੇ ਖਿਲਾਫ ਉਸ ਨਾਲ ਬਲਾਤਕਾਰ ਕੀਤਾ।
ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਲੜਕੀ ਨੇ ਮੈਡੀਕਲ ਕਰਵਾਇਆ। ਪੁਲਿਸ ਨੇ ਪੀੜਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਸ਼ੀ ਰੋਹਿਤ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)