ਲੁਧਿਆਣਾ, 18 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਨੇੜਿਓਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਸੜਕ ਵਿਚਕਾਰ ਸੁੱਟ ਦਿੱਤਾ। ਇਸ ਦੌਰਾਨ ਵਪਾਰੀ ਨੂੰ ਗੋਲੀ ਵੀ ਲੱਗੀ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਕਾਰੋਬਾਰੀ ਸੰਭਵ ਜੈਨ ਦੀ ਫੈਕਟਰੀ ਨੂਰਵਾਲਾ ਰੋਡ ’ਤੇ ਹੈ। ਉਹ ਆਪਣੀ ਕਾਰ ਵਿਚ ਫੈਕਟਰੀ ਤੋਂ ਘਰ ਜਾ ਰਿਹਾ ਸੀ ਕਿ ਇਕ ਸਕੂਟਰ ਸਵਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ। ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤਕ ਸ਼ਹਿਰ ਵਿਚ ਘੁਮਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਹ ਉਸ ਦੇ ਪਰਿਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਬੁਲਾਉਂਦੇ ਰਹੇ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਿਸ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਦਿੱਤੀ। ਏਸੀਪੀ ਲੁਧਿਆਣਾ ਸੁਮੀਤ ਸੂਦ ਨੇ ਦੱਸਿਆ ਕਿ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਆਰੋਪੀਆਂ ਨੂੰ ਕਾਬੂ ਕਰ ਲਿਆ ਜਾਵੇਗਾ।