ਮਿਸ਼ਨ 2022 : ਸਿਆਸੀ ਵਿਰੋਧੀਆਂ ‘ਤੇ ਭਾਰੂ ਪੈ ਸਕਦੀ ਹੈ ਕਾਂਗਰਸ ਦੀ ਦਲਿਤ ਵੋਟ ਰਣਨੀਤੀ, ਅਕਾਲੀ ਦਲ ਵੀ ਦਲਿਤ ਡਿਪਟੀ CM ਬਣਾਏ ਜਾਣ ਦਾ ਕਰ ਚੁੱਕੈ ਐਲਾਨ

0
9598

ਚੰਡੀਗੜ੍ਹ | ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਦਲਿਤ ਮੁੱਖ ਮੰਤਰੀ ਬਣਾ ਕੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਰੋਧੀ ਧਿਰਾਂ ਦੀ ਦਲਿਤ ਵੋਟ ਰਣਨੀਤੀ ਨੂੰ ਵੰਗਾਰਿਆ ਹੈ। 

ਭਾਜਪਾ ਨੇ ਪਹਿਲਾਂ ਹੀ ਅਗਲੀਆਂ ਚੋਣਾਂ ਵਿੱਚ ਦਲਿਤ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕਰਕੇ ਡਿਪਟੀ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਏ ਜਾਣ ਦਾ ਫੈਸਲਾ ਕੀਤਾ ਹੈ।

ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਸਿਆਸੀ ਝਟਕਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਅਗਾਮੀ ਚੋਣਾਂ ਵਿੱਚ ਚੰਨੀ ਦਾ ਦਲਿਤ ਚਿਹਰਾ ਕਿੰਨਾ ਕੁ ਦਲਿਤ ਵੋਟ ਬੈਂਕ ਹਾਸਲ ਕਰਨ ਵਿੱਚ ਸਫਲ ਹੋਵੇਗਾ, ਫਿਲਹਾਲ ਕਹਿਣਾ ਮੁਸ਼ਕਿਲ ਹੈ ਪਰ ਹਾਈਕਮਾਨ ਨੇ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਣ ਲਈ ਦੋਹਰਾ ਪੱਤਾ ਖੇਡਿਆ ਹੈ।

ਪੰਜਾਬ ਦੇ ਸਿਆਸੀ ਇਤਿਹਾਸ ‘ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਾ ਹੈ। ਪਾਰਟੀ ਹਾਈਕਮਾਨ ਨੇ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਕਰਕੇ ਦਲਿਤ ਪੱਤਾ ਖੇਡਣ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਵਜੋਂ ਸਿੱਖ ਚਿਹਰਾ ਵੀ ਦਿੱਤਾ ਹੈ। ਪੰਜਾਬ ‘ਚ ਕਰੀਬ 34 ਫੀਸਦੀ ਤੋਂ ਵੱਧ ਦਲਿਤ ਭਾਈਚਾਰੇ ਦਾ ਵੋਟ ਬੈਂਕ ਹੈ ਤੇ 34 ਰਾਖਵੇਂ ਹਲਕੇ ਹਨ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)