ਵੱਡੀ ਖਬਰ : MLA ਚੱਬੇਵਾਲ ਦੀ ਜ਼ਮਾਨਤ ਨੂੰ ਕੋਰਟ ਨੇ ਕੀਤਾ ਮਨਜ਼ੂਰ, ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਨੂੰ ਦੇਣਾ ਪਵੇਗਾ ਨੋਟਿਸ

0
1703

ਹੁਸ਼ਿਆਰਪੁਰ, 14 ਸਤੰਬਰ| ਹੁਸ਼ਿਆਰਪੁਰ ਦੇ ਸੀ.ਜੀ.ਐਮ. ਪੁਨੀਤ ਮੋਹਨ ਸ਼ਰਮਾ ਦੀ ਅਦਾਲਤ ਨੇ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੀ ਜ਼ਮਾਨਤ ਅੱਜ ਮਨਜ਼ੂਰ ਕਰ ਲਈ ਹੈ, ਜਿਸ ਕਾਰਨ ਪੁਲਿਸ ਨੂੰ ਹੁਣ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫਤਾਰ ਕਰਨ ਤੋਂ 3 ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ|

ਵਿਜੀਲੈਂਸ ਵਿਭਾਗ ਦੀ ਟੀਮ ਡਾ. ਚੱਬੇਵਾਲ ਖਿਲਾਫ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਸ ਨੇ ਲੋਕਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਝੂਠੇ ਲੈਟਰ ਦਿੱਤੇ ਸਨ, ਜਿਸ ਕਾਰਨ ਉਹ ਚੋਣ ਜਿੱਤ ਗਏ ਸਨ। ਜਿਸ ਕਾਰਨ ਵਿਜੀਲੈਂਸ ਦੀ ਗ੍ਰਿਫਤਾਰੀ ਦੇ ਡਰੋਂ ਵਿਧਾਇਕ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਲਾਈ ਸੀ।