ਕੋਰੋਨਾ ਸੰਕਟ ਦੇ ਸਮੇਂ ਸੇਹਤ ਤੇ ਪੁਲਿਸ ਮੁਲਾਜ਼ਮਾਂ ਦੀ ਤਰ੍ਹਾਂ ਮੀਡੀਆ ਵੀ ਨਿਭਾ ਰਿਹਾ ਮੁੱਖ ਭੂਮਿਕਾ : ਨਵਤੇਜ ਚੀਮਾ

ਸੁਲਤਾਨਪੁਰ ਲੌਧੀ. ਕਾਂਗਰਸ ਵਿਧਾਇਕ ਨਵਤੇਜ ਚੀਮਾ ਨੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੱਤਰਕਾਰਾਂ ਦਾ ਵੀ 50 ਲੱਖ ਦਾ ਬੀਮਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਸੰਕਟ ਦੇ ਵਿੱਚ ਮੀਡੀਆ ਕਰਮੀ ਵੀ ਸਿਹਤ ਮੁਲਾਜਮਾਂ, ਪੁਲਿਸ ਮੁਲਾਜਮਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਜਾਨ ਜੋਖਮ ਵਿੱਚ ਪਾ ਕੇ ਕਵਰੇਜ਼ ਕਰ ਰਹੇ ਹਨ ਅਤੇ ਬਹੁਤ ਸਾਰੀਆਂ ਜ਼ਰੂਰੀ ਅਤੇ ਸਹੀ ਜਾਣਕਾਰੀਆਂ ਦੇ ਰਹੇ ਹਨ।

ਵਿਧਾਇਕ ਚੀਮਾ ਨੇ ਇਕ ਵਿਲੱਖਣ ਪਹਿਲਕਦਮੀ ਤਹਿਤ ਪੱਤਰਕਾਰਾਂ ਨੂੰ ਵੀ 50 ਲੱਖ ਦਾ ਬੀਮਾ ਦਿੱਤੇ ਜਾਣ ਦੀ ਮੰਗ ਕਰਨ ਦੀ ਗਲ ਕਹੀ ਅਤੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਣਗੇ।

ਚੀਮਾ ਨੇ ਕਿਹਾ ਕਿ ਸਿਹਤ ਕਰਮਚਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਕੋਰੋਨਾ ਦੀ ਲੜਾਈ ਵਿਚ ਮੀਡੀਆ ਨੂੰ ਵੀ ਇਸੇ ਜੋਖਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਇਸ ਨੌਜਵਾਨ ਵਿਧਾਇਕ ਵਲੋਂ ਲੋਕਤੰਤਰ ਦੇ ਇਸ ਚੌਥੇ ਥੰਮ ਲਈ ਮੁੱਖ ਮੰਤਰੀ ਨੂੰ ਇਕ ਪੱਤਰ ਭੇਜਣਾ ਇਕ ਨਿਵੇਕਲੀ ਪਹਿਲ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।