ਵਿਧਾਇਕਾ ਰੁਪਿੰਦਰ ਰੂਬੀ ਨੇ ‘ਆਪ’ ਛੱਡ ਕਾਂਗਰਸ ਦਾ ਫੜਿਆ ਹੱਥ, CM ਕੇਜਰੀਵਾਲ ‘ਤੇ ਕੱਢੀ ਭੜਾਸ, Video

0
1553

ਚੰਡੀਗੜ੍ਹ | ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੀ ਬਠਿੰਡਾ ਦਿਹਾਤੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਸ਼ਾਮ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ।

ਰੂਬੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਈ। ਇਸ ਮੌਕੇ ਰੂਬੀ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ‘ਤੇ ਤਿੱਖਾ ਹਮਲਾ ਬੋਲਿਆ।

ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਬਗਾਵਤ ਸ਼ੁਰੂ ਹੋ ਗਈ ਹੈ। ਮੰਗਲਵਾਰ ਰਾਤ ਨੂੰ ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਟਵੀਟ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ। ਟਵੀਟ ‘ਚ ਉਨ੍ਹਾਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਵੀ ਟੈਗ ਕੀਤਾ।

ਰੂਬੀ ਹੁਣ ਕਾਂਗਰਸ ਵਿੱਚ ਸ਼ਾਮਿਲ ਹੋ ਗਈ ਹੈ। ‘ਆਪ’ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾ ਐਲਾਨੇ ਜਾਣ ਤੋਂ ਰੂਬੀ ਨਾਰਾਜ਼ ਸੀ। ਰੂਬੀ ਨੇ ਮਾਨਸਾ ਤੇ ਬਠਿੰਡਾ ਦੇ ਦੌਰੇ ਦੌਰਾਨ ਵੀ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਨਹੀਂ ਕੀਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ