ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਫਰੀਦਕੋਟ ਦੇ ਪਿੰਡ ਝੋਟੀਵਾਲਾ ਨੇੜੇ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਹਾਦਸਾ ਵਾਪਰ ਗਿਆ। ਫਰੀਦਕੋਟ ਸਾਦਿਕ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ।
ਦੱਸ ਦਈਏ ਕਿ ਪੁਲਿਸ ਦੀ ਗੱਡੀ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਈ ਹੈ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪਾਇਲਟ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਵੀ ਮੌਕੇ ‘ਤੇ ਪਹੁੰਚੇ।