ਤਰਨਤਾਰਨ/ਗੋਇੰਦਵਾਲ ਸਾਹਿਬ । ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਮੁੜ ਵਿਵਾਦਾਂ ਵਿਚ ਹੈ। ਜੇਲ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜੇਲ ਵਿਚ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਕੇਸ਼ਵ ਕੁਮਾਰ ਅਤੇ ਪਵਨ ਨਹਿਰਾ ਤੋਂ ਫ਼ੋਨ ਬਰਾਮਦ ਹੋਏ ਹਨ।
ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਪ੍ਰੀਜ਼ਨ ਐਕਟ 1894 ਦੀ ਧਾਰਾ 52-ਏ ਤਹਿਤ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਨੇ ਇਹ ਮੋਬਾਇਲ ਕਬਜ਼ੇ ਵਿਚ ਲੈ ਲਏ ਹਨ।
ਜਾਣਕਾਰੀ ਅਨੁਸਾਰ ਪਵਨ ‘ਤੇ ਧਾਰਾ 302 ਤੋਂ ਇਲਾਵਾ ਹੋਰ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਦਾ ਭਰਾ ਗੈਂਗਸਟਰ ਸੰਪਤ ਨਹਿਰਾ ਜੋ ਕੈਨੇਡਾ ਵਿਚ ਮੌਜੂਦ ਹੈ, ਵਿਰੁੱਧ ਵੀ ਕਈ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਨਾਮਜ਼ਦ ਮੁਲਜ਼ਮ ਕੇਸ਼ਵ ਕੁਮਾਰ ਵਿਰੁੱਧ ਵੀ ਥਾਣਾ ਮਾਨਸਾ ਵਿਖੇ 302 ਧਾਰਾ ਤਹਿਤ ਮਾਮਲਾ ਦਰਜ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)