<p>ਅੰਮ੍ਰਿਤਸਰ&colon; ਪੰਜਾਬ ਭਰ ਵਿੱਚ ਸਿਵਲ ਡਿਫੈਂਸ ਵਿਭਾਗ ਵੱਲੋਂ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਲਈ ਮੌਕ ਡਰਿਲ ਅਤੇ ਬਲੈਕਆਉਟ ਐਕਸਰਸਾਈਜ਼ ਕੀਤੀ ਗਈ। ਇਸੇ ਤਹਿਤ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਵੀ ਇਹ ਅਭਿਆਸ ਕਰਵਾਇਆ ਗਿਆ। ਇਸ ਦਾ ਮੁੱਖ ਮਕਸਦ ਜੰਗ ਜਾਂ ਕਿਸੇ ਹੋਰ ਹੰਗਾਮੀ ਹਾਲਾਤ ਦੌਰਾਨ ਪ੍ਰਸ਼ਾਸਨਿਕ ਵਿਭਾਗਾਂ ਦੀ ਤਿਆਰੀ ਅਤੇ ਆਪਸੀ ਤਾਲਮੇਲ ਦੀ ਜਾਂਚ ਕਰਨਾ ਹੈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਡਿਫੈਂਸ ਅਧਿਕਾਰੀ ਐੱਮ&period;ਐੱਸ&period; ਰੰਧਾਵਾ ਨੇ ਦੱਸਿਆ ਕਿ ਅੰਮ੍ਰਿਤਸਰ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਇੱਥੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰ ਰਹਿਣਾ ਜ਼ਰੂਰੀ ਹੈ। ਇਸ ਅਭਿਆਸ ਦਾ ਮਕਸਦ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਐਮਰਜੈਂਸੀ ਦੌਰਾਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਪਰਖਣਾ ਹੈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਕਮਾਂਡੈਂਟ ਜਨਰਲ&comma; ਐਡੀਸ਼ਨਲ ਕਮਾਂਡੈਂਟ ਜਨਰਲ ਅਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਬਲੈਕਆਉਟ ਅਤੇ ਮੌਕ ਡਰਿਲ ਕਰਵਾਈ ਗਈ। ਇਸ ਦੌਰਾਨ ਸਥਾਨਕ ਪ੍ਰਸ਼ਾਸਨ&comma; ਪੁਲਿਸ ਅਤੇ ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨੇ ਹਿੱਸਾ ਲਿਆ।<&sol;p>&NewLine;<p>ਰੰਧਾਵਾ ਨੇ ਕਿਹਾ ਕਿ ਅਜਿਹੇ ਅਭਿਆਸਾਂ ਰਾਹੀਂ ਇਹ ਪਤਾ ਲਗਾਇਆ ਜਾਂਦਾ ਹੈ ਕਿ ਐਮਰਜੈਂਸੀ ਹਾਲਾਤਾਂ ਵਿੱਚ ਕਿਹੜੀਆਂ ਮੁਸ਼ਕਲਾਂ ਆ ਸਕਦੀਆਂ ਹਨ ਅਤੇ ਤਿਆਰੀਆਂ ਵਿੱਚ ਕਿੱਥੇ ਸੁਧਾਰ ਦੀ ਲੋੜ ਹੈ&comma; ਤਾਂ ਜੋ ਸਮੇਂ ਸਿਰ ਕਮੀਆਂ ਦੂਰ ਕੀਤੀਆਂ ਜਾ ਸਕਣ।<&sol;p>&NewLine;<p>ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਮੌਕ ਡਰਿਲ ਅਤੇ ਬਲੈਕਆਉਟ ਐਕਸਰਸਾਈਜ਼ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਸਿਰਫ਼ ਇੱਕ ਅਭਿਆਸ ਹੈ&comma; ਜਿਸ ਦਾ ਮਕਸਦ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਸੁਰੱਖਿਅਤ ਰਹਿਣ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;