ਮੋਗਾ, 12 ਦਸੰਬਰ | ਮੋਗਾ ਦੇ ਦੁਸਾਂਝ ਰੋਡ ‘ਤੇ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ 2 ਨੌਜਵਾਨ ਟਰੈਕਟਰ-ਟਰਾਲੀ ਨਾਲ ਟਕਰਾ ਗਏ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਮਾਜ ਸੇਵਾ ਸੋਸਾਇਟੀ ਨੇ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਮੋਗਾ ਦੇ ਕੋਟ ਈਸੇ ਖਾਂ ਦੇ ਰਹਿਣ ਵਾਲੇ ਹਨ ਅਤੇ ਅੱਜ ਮੋਗਾ ਦੇ ਕੈਂਪ ਮਾਰਕੀਟ ਤੋਂ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ ਟਰੈਕਟਰ-ਟਰਾਲੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ‘ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵੇਖੋ ਵੀਡੀਓ

ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਅਧਿਕਾਰੀ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਦੇ ਕਰੀਬ ਦੁਸਾਂਝ ਰੋਡ ‘ਤੇ ਇਕ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੋਗਾ ਦੇ ਕੋਟ ਈਸੇ ਖਾਂ ਦੇ ਰਹਿਣ ਵਾਲੇ ਸਨ।

ਬਾਜ਼ਾਰ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ ਦੁਸਾਂਝ ਰੋਡ ਨੇੜੇ ਹਾਦਸਾ ਵਾਪਰ ਗਿਆ। ਦੋਵੇਂ ਸਕੇ ਭਰਾ ਹਨ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੋਟਰਸਾਈਕਲ ਅਤੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ 

https://www.facebook.com/punjabibulletinworld/videos/993149655113421