ਮੋਗਾ : ਨਿੱਜੀ ਸਕੂਲ ਦੀਆਂ ਦੋ ਬੱਸਾਂ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਕਈ ਬੱਚੇ ਗੰਭੀਰ ਜ਼ਖਮੀ

0
1348

ਮੋਗਾ| ਨਿੱਜੀ ਸਕੂਲ ਦੀ ਬੱਸ ਨੂੰ ਸੀਮੈਂਟ ਦੀਆਂ ਭਰੀਆਂ ਬੋਰੀਆਂ ਲੈ ਕੇ ਜਾ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਈ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ। ਇਕ ਬੱਸ SBR ਗੁਰੂਕੁਲ ਸਕੂਲ ਦੀ ਦੱਸੀ ਜਾ ਰਹੀ ਹੈ।

ਇਹ ਹਾਦਸਾ ਮੇਹਣਾ ਪਿੰਡ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ 25-30 ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ਨਾਲ ਬੱਚਿਆਂ ਦੇ ਮਾਪਿਆਂ ਵਿਚ ਹਾਹਾਕਾਰ ਮਚੀ ਹੈ।

ਸਾਰੇ ਬੱਚਿਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰ ਵੇਲੇ ਨਿੱਜੀ ਸਕੂਲ ਦੀਆਂ ਦੋਵੇਂ ਬੱਸਾਂ ਬੱਚਿਆਂ ਨੂੰ ਲੈ ਕੇ ਆਪਣੀ ਮੰਜ਼ਿਲ ਵੱਲ ਜਾ ਰਹੀਆਂ ਸਨ ਕਿ ਇਸੇ ਵਿਚਾਲੇ ਸੀਮੈਂਟ ਦੀਆਂ ਬੋਰੀਆਂ ਲੈ ਕੇ ਜਾ ਰਹੇ ਟਰੱਕ ਨੇ ਦੋਵਾਂ ਬੱਸਾਂ ਨੂੰ ਟੱਕਰ ਮਾਰ ਦਿੱਤੀ।