ਮੋਗਾ : ਸੀਮੈਂਟ ਨਾਲ ਭਰੇ ਟਰੱਕ ਦੀ ਕਾਰ ਨਾਲ ਭਿਆਨਕ ਟੱਕਰ; ਟਰੱਕ ਨੂੰ ਲੱਗੀ ਅੱਗ, ਕਾਰ ਚਾਲਕ ਦੀ ਮੌਤ

0
1630

ਮੋਗਾ, 22 ਅਕਤੂਬਰ | ਸਿੰਘਾਵਾਲਾ ਬਿਜਲੀ ਘਰ ਨੇੜੇ ਸੀਮੈਂਟ ਨਾਲ ਭਰੇ ਟਰੱਕ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਤੜਕੇ ਸੀਮੈਂਟ ਨਾਲ ਭਰੇ ਟਰੱਕ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਅਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਚਾਲਕ ਨੂੰ ਕਰੀਬ ਡੇਢ ਘੰਟੇ ਬਾਅਦ ਬਾਹਰ ਕੱਢਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ ਜਿਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ‘ਤੇ ਪਹੁੰਚੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਸਿੰਘਾਵਾਲਾ ਬਿਜਲੀ ਘਰ ਦੇ ਕੋਲ ਇਕ ਕਾਰ ਦੀ ਸੀਮੈਂਟ ਨਾਲ ਭਰੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਕਾਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿਥੇ ਉਸਦੀ ਮੌਤ ਹੋ ਗਈ।